ਭਾਰਤ ਦੇ ਟੀ-20 ਵਿਸ਼ਵ ਕੱਪ ਜਿੱਤਣ 'ਤੇ ਢੋਲ ਦੀ ਥਾਪ 'ਤੇ ਉਡਾਏ ਨੋਟ
ਸੰਗਰੂਰ, 8 ਮਾਰਚ- ਭਾਰਤ ਨੇ ਅੱਜ ਤੀਸਰੀ ਵਾਰ ਟੀ-20 ਵਿਸ਼ਵ ਕੱਪ ਜਿੱਤਿਆ ਹੈ। ਇਸ ਮੌਕੇ ਸਾਰੇ ਦੇਸ਼ ਵਿਚ ਜਸ਼ਨ ਮਨਾਏ ਜਾ ਰਹੇ ਹਨ। ਪਰ ਸੰਗਰੂਰ ਵਿਚ ਇਕ ਵੱਖਰਾ ਹੀ ਨਜ਼ਾਰੇ ਸਾਹਮਣੇ ਆਇਆ। ਇਥੇ ਜਿਵੇਂ ਹੀ ਭਾਰਤ ਜਿੱਤਿਆ ਤਾਂ ਕ੍ਰਿਕਟ ਪ੍ਰੇਮੀਆਂ ਨੇ ਢੋਲ ਦੀ ਥਾਪ ਉਤੇ ਨੱਚਣਾ ਸ਼ੁਰੂ ਕਰ ਦਿੱਤਾ। ਇੰਨਾ ਹੀ ਨਹੀਂ ਉਨ੍ਹਾਂ ਨੇ ਵਿਆਹਾਂ ਵਾਂਗ ਨੋਟ ਵਰ੍ਹਾਉਣੇ ਸ਼ੁਰੂ ਕਰ ਦਿੱਤੇ ਤੇ ਨੋਟਾਂ ਦਾ ਇਕ ਤਰ੍ਹਾਂ ਮੀਂਹ ਵਰਸਾ ਦਿੱਤਾ।
ਜ਼ਿਕਰਯੋਗ ਹੈ ਕਿ ਭਾਰਤ ਲਗਾਤਾਰ ਦੋ ਵਾਰ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਪਹਿਲੀ ਟੀਮ ਬਣ ਗਈ। ਇਹ ਪਹਿਲੀ ਵਾਰ ਹੈ ਜਦੋਂ ਕਿਸੇ ਮੇਜ਼ਬਾਨ ਟੀਮ ਨੇ ਟੀ-20 ਵਿਸ਼ਵ ਕੱਪ ਜਿੱਤਿਆ ਹੈ। ਨਿਊਜ਼ੀਲੈਂਡ ਨੇ ਐਤਵਾਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਟਾਸ ਜਿੱਤਿਆ ਅਤੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਟੀ-20 ਵਿਸ਼ਵ ਕੱਪ ਫਾਈਨਲ ਵਿੱਚ ਰਿਕਾਰਡ 255 ਦੌੜਾਂ ਬਣਾਈਆਂ। ਦੂਜੇ ਪਾਸੇ ਨਿਊਜ਼ੀਲੈਂਡ ਦੀ ਪੂਰੀ ਟੀਮ 19 ਓਵਰਾਂ ਵਿਚ 159 ਦੌੜਾਂ 'ਤੇ ਆਊਟ ਹੋ ਗਈ
;
;
;
;
;
;
;