ਬੰਗਾ ਦੇ ਇਕ ਨਿੱਜੀ ਹਸਪਤਾਲ ’ਤੇ ਚੱਲੀ ਗੋਲੀ
ਨਵਾਂਸ਼ਹਿਰ, 9 ਮਾਰਚ (ਜਸਬੀਰ ਸਿੰਘ ਨੂਰਪੁਰ, ਧਰਮਵੀਰ ਪਾਲ)- ਬੰਗਾ ਵਿਖੇ ਮੁਕੰਦਪੁਰ ਰੋਡ ’ਤੇ ਇਕ ਹਸਪਤਾਲ ’ਤੇ ਅਣ-ਪਛਾਤੇ ਵਿਅਕਤੀਆਂ ਵਲੋਂ ਗੋਲੀ ਚਲਾਈ ਗਈ। ਦੱਸਿਆ ਜਾ ਰਿਹਾ ਕਿ ਹਸਪਤਾਲ ਦੇ ਮੁੱਖ ਦਰਵਾਜ਼ੇ ’ਤੇ ਤਿੰਨ ਗੋਲੀਆਂ ਵੱਜੀਆਂ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਹਸਪਤਾਲ ਦੇ ਡਾਕਟਰ ਨੂੰ ਪਿਛਲੇ ਦਿਨਾਂ ਤੋਂ ਧਮਕੀਆਂ ਮਿਲ ਰਹੀਆਂ ਸਨ ਅਤੇ ਉਸ ਤੋਂ ਫਿਰੌਤੀ ਵੀ ਮੰਗੀ ਜਾ ਰਹੀ ਸੀ। ਪੁਲਿਸ ਵਲੋਂ ਇਸ ਮਾਮਲੇ ’ਚ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਅਧਿਕਾਰੀ ਕੁਝ ਵੀ ਦੱਸਣ ਲਈ ਤਿਆਰ ਨਹੀਂ ਹਨ।
;
;
;
;
;
;
;