JALANDHAR WEATHER

ਸ਼ਹੀਦ ਭਾਈ ਤਾਰਾ ਸਿੰਘ ਵਾਂ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਨਗਰ ਕੀਰਤਨ ਆਰੰਭ

ਅੰਮ੍ਰਿਤਸਰ, 9 ਮਾਰਚ (ਜਸਵੰਤ ਸਿੰਘ ਜੱਸ)- ਸ਼ਹੀਦ ਭਾਈ ਤਾਰਾ ਸਿੰਘ ਵਾਂ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਤਿੰਨ ਦਿਨਾਂ ਨਗਰ ਕੀਰਤਨ 'ਗੁਰਸਿੱਖਾ ਇਕੋ ਪਿਆਰ' ਅੱਜ ਜੈਕਾਰਿਆਂ ਦੀ ਗੂੰਜ ਵਿਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਕੀਤਾ ਗਿਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ ਛਾਇਆ ਹੇਠ ਆਰੰਭ ਹੋਏ ਨਗਰ ਕੀਰਤਨ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਅਜੈਬ ਸਿੰਘ ਅਭਿਆਸੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਨਰਿੰਦਰ ਸਿੰਘ ਮਥਰੇਵਾਲ ਸਮੇਤ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਅਤੇ ਸ਼੍ਰੋਮਣੀ ਕਮੇਟੀ ਦੇ ਕਰਮਚਾਰੀ ਅਤੇ ਪ੍ਰਚਾਰਕ ਸਾਹਿਬਾਨ ਤੋਂ ਇਲਾਵਾ ਸੰਗਤਾਂ ਸ਼ਾਮਿਲ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ