JALANDHAR WEATHER

ਸੜਕੀ ਹਾਦਸੇ ਵਿਚ 3 ਸਾਲਾਂ ਬੱਚੀ ਸਮੇਤ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਤਪਾ ਮੰਡੀ (ਬਰਨਾਲਾ), 9 ਮਾਰਚ(ਪ੍ਰਵੀਨ ਗਰਗ) - ਨਜ਼ਦੀਕੀ ਪਿੰਡ ਤਾਜ਼ੋਕੇ ਵਿਖੇ ਦਿਨ ਚੜ੍ਹਦੇ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਵਾਪਰੇ ਭਿਆਨਕ ਸੜਕੀ ਹਾਦਸੇ ਕਾਰਨ 3 ਸਾਲਾਂ ਬੱਚੀ ਸਮੇਤ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਪਿੰਡ ਤਾਜੋਕੇ ਦਾ ਗ੍ਰੰਥੀ ਇੰਦਰਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਆਪਣੀ ਪਤਨੀ ਗੁਰਮੀਤ ਕੌਰ ਸਮੇਤ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੀ ਤਿੰਨ ਸਾਲਾਂ ਬੱਚੀ ਅਮਾਨਤ ਕੌਰ ਨੂੰ ਦਵਾਈ ਦਵਾਉਣ ਲਈ ਰਾਮਪੁਰਾ ਵੱਲ ਜਾ ਰਿਹਾ ਸੀ।ਜਦੋਂ ਉਹ ਜੇਠੂਕੇ ਡਰੇਨ ਨਜ਼ਦੀਕ ਪੁੱਜੇ ਤਾਂ ਪਿੱਛੋਂ ਆ ਰਹੀ ਇਕ ਬਰੀਜ਼ਾ ਕਾਰ ਨੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਕਾਫ਼ੀ ਦੂਰ ਜਾ ਕੇ ਡਿੱਗੇ, ਜਿਸ ਕਾਰਨ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਬੱਚੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ। ਜ਼ਖ਼ਮੀ ਹਾਲਤ ਵਿਚ ਬੱਚੀ ਨੂੰ ਤੁਰੰਤ ਚੁੱਕ ਕੇ ਰਾਮਪੁਰਾ ਹਸਪਤਾਲ ਵਿਖੇ ਲਿਆਂਦਾ ਗਿਆ, ਜਿਥੇ ਡਾਕਟਰਾਂ ਨੇ ਬੱਚੀ ਦੀ ਹਾਲਤ ਗੰਭੀਰ ਦੇਖਦੇ ਹੋਏ ਬਠਿੰਡਾ ਰੈਫਰ ਕਰ ਦਿੱਤਾ, ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਬੱਚੀ ਵੀ ਦਮ ਤੋੜ ਗਈ।
ਹਾਦਸਾ ਇੰਨਾ ਜ਼ਿਆਦਾ ਭਿਆਨਕ ਸੀ ਕਿ ਕਾਰ ਅਤੇ ਮੋਟਰਸਾਈਕਲ ਦੇ ਪਰਖੱਚੇ ਉੱਡ ਗਏ।ਘਟਨਾ ਦੀ ਸੂਚਨਾ ਮਿਲਦੇ ਹੀ ਪਿੰਡ ਤਾਜੋਕੇ ਦੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਬੂਟਾ ਸਿੰਘ ਅਤੇ ਸਮਾਜ ਸੇਵੀ ਪਰਮਜੀਤ ਸਿੰਘ ਪੰਮਾ ਤਾਜੋ ਸਾਥੀਆਂ ਸਮੇਤ ਮੌਕੇ ਤੇ ਪੁੱਜੇ ਅਤੇ ਪੁਲਿਸ ਨੂੰ ਸੂਚਿਤ ਕੀਤਾ। ਪਤਾ ਲੱਗਾ ਹੈ ਕਿ ਕਾਰ ਸਵਾਰ ਬਠਿੰਡਾ ਸਾਈਡ ਵੱਲ ਸੰਸਕਾਰ ਤੇ ਜਾ ਰਹੇ ਸਨ, ਜੋ ਹਾਦਸੇ ਤੋਂ ਬਾਅਦ ਉਹ ਆਪਣੀ ਕਾਰ ਛੱਡ ਕੇ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਲਾਸ਼ਾਂ ਨੂੰ ਅਪਣੇ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ