JALANDHAR WEATHER

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਹੋਈ ਸ਼ੁਰੂ

ਚੰਡੀਗੜ੍ਹ, 10 ਮਾਰਚ - ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਚੌਥੇ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਦੇ ਸੈਸ਼ਨ ਵਿਚ ਭਾਰਤ ਅਮਰੀਕਾ ਵਿਚਾਲੇ ਹੋਏ ਵਪਾਰ ਸਮਝੌਤੇ ’ਤੇ ਚਰਚਾ ਕੀਤੀ ਜਾਵੇਗੀ।ਸਦਨ ਦੀ ਕਾਰਵਾਈ ਪ੍ਰਸ਼ਨ ਕਾਲ ਨਾਲ ਸ਼ੁਰੂ ਹੋਈ। ਇਸ ਦੌਰਾਨ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੰਤਰੀ ਨੂੰ ਦੱਸਿਆ ਕਿ ਬੱਚੇ ਮੋਬਾਈਲ ਫੋਨ 'ਤੇ ਬਹੁਤ ਜ਼ਿਆਦਾ ਸਮਾਂ ਬਿਤਾ ਰਹੇ ਹਨ। ਕੀ ਸਰਕਾਰ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਮੋਬਾਈਲ ਫੋਨ ਨਾ ਦੇਣ ਲਈ ਸਲਾਹ ਜਾਰੀ ਕਰ ਸਕਦੀ ਹੈ? ਮੰਤਰੀ ਨੇ ਕਿਹਾ ਕਿ ਇਸ ਵਾਰ ਉਹ ਚਰਚਾ ਕਰਨਗੇ ਅਤੇ ਫਿਰ ਫੈਸਲਾ ਲੈਣਗੇ।

ਇਸ ਦੌਰਾਨ ਮੰਤਰੀ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਦੋ ਮਹੀਨਿਆਂ ਦੇ ਅੰਦਰ ਸੂਬੇ ਵਿਚ 7,500 ਡਿਪੂ ਅਲਾਟ ਕੀਤੇ ਜਾਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ