ਸੁਖਪਾਲ ਸਿੰਘ ਖਹਿਰਾ ਵਿਰੁੱਧ ਨਿੰਦਾ ਮਤਾ ਪੇਸ਼
ਚੰਡੀਗੜ੍ਹ, 10 ਮਾਰਚ- ਸੁਖਪਾਲ ਸਿੰਘ ਖਹਿਰਾ ਵਿਰੁੱਧ ਸਦਨ ਵਿਚ ਨਿੰਦਾ ਮਤਾ ਪੇਸ਼ ਕੀਤਾ ਗਿਆ। ਨਿੰਦਾ ਮਤੇ ਦੌਰਾਨ ਵਿਧਾਇਕਾਂ ਅਤੇ ਮੰਤਰੀਆਂ ਨੇ ਖਹਿਰਾ ਦੇ ਬਿਆਨ 'ਤੇ ਚਰਚਾ ਕੀਤੀ। ਮੰਤਰੀ ਹਰਪਾਲ ਸਿੰਘ ਚੀਮਾ, ਤਰੁਣਪ੍ਰੀਤ ਸਿੰਘ ਸੌਂਦ, ਹਰਜੋਤ ਬੈਂਸ ਅਤੇ ਹੋਰ ਆਗੂਆਂ ਨੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਮੁਆਫ਼ੀ ਮੰਗਣ ਦੀ ਬਜਾਏ, ਖਹਿਰਾ ਨੇ ਆਪਣਾ ਪੱਖ ਦੁਹਰਾਉਂਦੇ ਹੋਏ ਕਿਹਾ ਕਿ ਉਹ ਆਪਣੇ ਸ਼ਬਦਾਂ 'ਤੇ ਕਾਇਮ ਹਨ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਉਨ੍ਹਾਂ ਦੀ ਨਿਰਾਸ਼ਾ ਦਾ ਨਤੀਜਾ ਹੈ।
;
;
;
;
;
;