JALANDHAR WEATHER

ਪਰਾਲੀ ਦੀਆਂ ਗੱਠਾਂ ਦੇ ਡੰਪ ਨੂੰ ਲੱਗੀ ਅੱਗ, ਹਜ਼ਾਰਾਂ ਗੱਠਾਂ ਸੜ੍ਹ ਕੇ ਸੁਆਹ

ਬਠਿੰਡਾ, 10 ਮਾਰਚ (ਅੰਮਿ੍ਤਪਾਲ ਸਿੰਘ ਵਲਾਣ)- ਬਠਿੰਡਾ-ਡੱਬਵਾਲੀ ਨੈਸ਼ਨਲ ਹਾਈਵੇ ‘ਤੇ ਸਥਿਤ ਪਿੰਡ ਗੁਰੂਸਰ ਸੈਣੇ ਵਾਲਾ ਵਿਖੇ ਅੱਜ ਪਰਾਲੀ ਦੀਆਂ ਗੱਠਾਂ ਦੇ ਇਕ ਵੱਡੇ ਡੰਪ ਨੂੰ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਡੰਪ ਵਿਚ ਪਈਆਂ ਹਜ਼ਾਰਾਂ ਗੱਠਾਂ ਅੱਗ ਦੀ ਭੇਟ ਚੜ੍ਹ ਗਈਆਂ। ਅੱਗ ਲੱਗਣ ਦੇ ਅਸਲ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ। ਸੂਚਨਾ ਮਿਲਦੇ ਹੀ ਬਠਿੰਡਾ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਅਤੇ ਅੱਗ ’ਤੇ ਕਾਬੂ ਪਾਇਆ ਗਿਆ। ਅੱਗ ਕਾਰਨ ਲਗਭਗ 75 ਲੱਖ ਰੁਪਏ ਦਾ ਨੁਕਸਾਨ ਹੋਣ ਬਾਰੇ ਦੱਸਿਆ ਜਾ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ