ਥਾਣਾ ਫੇਜ਼-1 ਦੇ ਐੱਸ.ਐੱਚ.ਓ. ਵਲੋਂ ਮਹਿਲਾ ਨਾਲ ਦੁਰਵਿਵਹਾਰ ਦੇ ਦੋਸ਼
ਐਸ. ਏ. ਐਸ. ਨਗਰ, 11 ਮਾਰਚ (ਕਪਿਲ ਵਧਵਾ) – ਮੁਹਾਲੀ ਦੇ ਥਾਣਾ ਫ਼ੇਜ਼-1 ਵਿਚ ਇਕ ਮਹਿਲਾ ਨਾਲ ਐੱਸ.ਐੱਚ.ਓ. ਵਲੋਂ ਦੁਰਵਿਵਹਾਰ ਕੀਤੇ ਜਾਣ ਦੇ ਦੋਸ਼ਾਂ ਦੇ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਪੁਲਿਸ ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਵਲੋਂ ਐੱਸ.ਐੱਸ.ਪੀ. ਦਫ਼ਤਰ ਮੁਹਾਲੀ ਦੇ ਬਾਹਰ ਧਰਨਾ ਦਿੱਤਾ ਗਿਆ।
ਧਰਨੇ ਦੌਰਾਨ ਐਸੋਸੀਏਸ਼ਨ ਦੇ ਸਕੱਤਰ ਰਿਟਾਇਰਡ ਇੰਸਪੈਕਟਰ ਮੋਹਿੰਦਰ ਸਿੰਘ ਅਤੇ ਹੋਰ ਮੈਂਬਰਾਂ ਨੇ ਦੋਸ਼ ਲਗਾਇਆ ਕਿ ਸੰਬੰਧਿਤ ਐੱਸ.ਐੱਚ.ਓ. ਨੇ ਥਾਣੇ ਵਿਚ ਆਈ ਮਹਿਲਾ ਨਾਲ ਗਲਤ ਵਿਵਹਾਰ ਕੀਤਾ ਹੈ, ਜਿਸ ਕਾਰਨ ਪੁਲਿਸ ਵਿਭਾਗ ਦੇ ਅਕਸ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਜਿੰਮੇਵਾਰ ਅਧਿਕਾਰੀ ਖ਼ਿਲਾਫ਼ ਕੜੀ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਕਾਂਗਰਸ ਦੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਵੀ ਧਰਨੇ ਵਿਚ ਪਹੁੰਚੇ ਅਤੇ ਪ੍ਰਦਰਸ਼ਨਕਾਰੀਆਂ ਨੂੰ ਸਮਰਥਨ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਅਧਿਕਾਰੀ ਵਲੋਂ ਮਹਿਲਾਵਾਂ ਨਾਲ ਦੁਰਵਿਵਹਾਰ ਕੀਤਾ ਜਾਂਦਾ ਹੈ ਤਾਂ ਉਸਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਇਸ ਮਾਮਲੇ ਵਿਚ ਪੂਰੀ ਪਾਰਦਰਸ਼ਤਾ ਨਾਲ ਜਾਂਚ ਹੋਣੀ ਚਾਹੀਦੀ ਹੈ।
ਧਰਨਾਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮਾਮਲੇ ਵਿਚ ਜਲਦ ਕਾਰਵਾਈ ਨਾ ਹੋਈ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਜਾਣਕਾਰੀ ਅਨੁਸਾਰ ਪੀੜਤ ਮਹਿਲਾ ਨੀਲਮ ਨੇ ਕਿਸੇ ਸ਼ਿਕਾਇਤ ਸੰਬੰਧੀ ਡਾਇਲ 112 ਤੇ ਫੋਨ ਕਰਕੇ ਸ਼ਿਕਾਇਤ ਦਿੱਤੀ ਸੀ, ਜਿਸ ਨਾਲ ਕਥਿਤ ਤੌਰ ਤੇ ਐਸ. ਐੱਚ. ਓ. ਵਲੋਂ ਬਦਤਮੀਜ਼ੀ ਕੀਤੀ ਗਈ।
;
;
;
;
;
;
;
;