JALANDHAR WEATHER

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਕੋਟਫ਼ਤੂਹੀ (ਹੁਸਿਆਰਪੁਰ), 11 ਮਾਰਚ (ਅਵਤਾਰ ਸਿੰਘ ਅਟਵਾਲ) - ਬੀਤੀ ਦੇਰ ਰਾਤ ਮਾਤਾ ਚਿੰਤਪੁਰਨੀ ਮੰਦਿਰ ਤੋਂ ਥੋੜਾ ਅੱਗੇ ਇਕ ਮੋਟਰ ਸਾਈਕਲ ਸਵਾਰ ਨੌਜਵਾਨ ਨੂੰ ਕਿਸੇ ਅਣਪਛਾਤੇ ਵਾਹਨ ਵਲੋਂ ਟੱਕਰ ਮਾਰਨ 'ਤੇ ਉਸ ਦੀ ਮੌਕੇ 'ਤੇ ਮੌਤ ਹੋ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਰਾਤ ਕੋਟਫ਼ਤੂਹੀ, ਮਾਹਿਲਪੁਰ ਮੁੱਖ ਸੜਕ ਉੱਪਰ ਇਕ 35 ਕੁ ਸਾਲਾਂ ਨੌਜਵਾਨ ਆਪਣੇ ਮੋਟਰ ਸਾਈਕਲ ਉੱਪਰ ਮਾਹਿਲਪੁਰ ਵੱਲ ਨੂੰ ਜਾ ਰਿਹਾ ਸੀ ਕਿ ਠੁਆਣਾ ਦੇ ਮਾਤਾ ਚਿੰਤਪੁਰਨੀ ਮੰਦਿਰ ਤੋਂ ਥੋੜਾ ਅੱਗੇ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਉਸ ਦੇ ਸਿਰ ਵਿਚ ਗਹਿਰੀ ਸੱਟ ਲੱਗਣ ਨਾਲ ਉਸ ਦੀ ਮੌਕੇ 'ਤੇ ਮੌਤ ਹੋ ਗਈ। ਮੌਕੇ 'ਤੇ ਕਿਸੇ ਰਾਹਗੀਰ ਵਲੋਂ ਕੋਟਫ਼ਤੂਹੀ ਪੁਲਿਸ ਚੌਕੀ ਦੇ ਮੁਲਾਜ਼ਮਾਂ ਨੂੰ ਇਸ ਸੰਬੰਧ ਵਿਚ ਜਾਣਕਾਰੀ ਦਿੱਤੀ ਤਾਂ ਪੁਲਿਸ ਮੁਲਾਜ਼ਮਾਂ ਨੇ ਪਹੁੰਚ ਕੇ ਮਿ੍ਤਕ ਨੌਜਵਾਨ ਦੀ ਲਾਸ਼ ਤੇ ਮੋਟਰ ਸਾਈਕਲ ਸੜਕ ਵਿਚਕਾਰੋਂ ਪਾਸੇ ਕਰ ਕੇ ਟਰੈਫ਼ਿਕ ਨੂੰ ਸੁਚਾਰੂ ਕੀਤਾ। ਮਿ੍ਤਕ ਨੌਜਵਾਨ ਦੀ ਪਹਿਚਾਣ ਨਹੀ ਹੋ ਸਕੀ, ਪੁਲਿਸ ਵਲੋਂ ਮਿ੍ਤਕ ਨੌਜਵਾਨ ਦਾ ਸਰੀਰ ਸਿਵਲ ਹਸਪਤਾਲ ਗੜ੍ਹਸ਼ੰਕਰ ਮੋਰਚਰੀ ਵਿਖੇ ਸ਼ਨਾਖ਼ਤ ਲਈ ਰਖਵਾ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ