ਚੰਡੀਗੜ੍ਹ ਵਿਚ ਝਗੜਾ ਸੁਲਝਾਉਣ ਦੀ ਕੋਸ਼ਿਸ਼ ਦੌਰਾਨ ਏਐਸਆਈ ਦੀ ਕੁੱਟਮਾਰ
ਚੰਡੀਗੜ੍ਹ, 11 ਮਾਰਚ - ਸੈਕਟਰ 23, ਚੰਡੀਗੜ੍ਹ ਵਿਚ ਸਟੇਟ ਬੈਂਕ ਆਫ਼ ਇੰਡੀਆ ਵਿਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ ਵਿਅਕਤੀ ਨੇ ਝਗੜੇ ਨੂੰ ਸੁਲਝਾਉਣ ਲਈ ਪਹੁੰਚੇ ਇਕ ਪੁਲਿਸ ਅਧਿਕਾਰੀ 'ਤੇ ਹਮਲਾ ਕਰ ਦਿੱਤਾ। ਦੋਸ਼ੀ ਵਿਅਕਤੀ ਨੇ ਏਐਸਆਈ ਨੂੰ ਧੱਕਾ ਮਾਰਿਆ, ਜਿਸ ਕਾਰਨ ਉਸਦੀ ਪੱਗ ਡਿੱਗ ਗਈ। ਮੌਕੇ 'ਤੇ ਮੌਜੂਦ ਲੋਕਾਂ ਅਤੇ ਹੋਰ ਪੁਲਿਸ ਅਧਿਕਾਰੀਆਂ ਦੀ ਮਦਦ ਨਾਲ, ਉਸ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ ਅਤੇ ਹਿਰਾਸਤ ਵਿਚ ਲੈ ਲਿਆ ਗਿਆ। ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਦੋਸ਼ੀ ਦੀ ਪਛਾਣ ਸੈਕਟਰ 24 ਦੇ ਨਿਵਾਸੀ ਅਵਤਾਰ ਸਿੰਘ ਵਜੋਂ ਹੋਈ ਹੈ। ਉਹ ਮਾਨਸਿਕ ਸਮੱਸਿਆਵਾਂ ਤੋਂ ਪੀੜਤ ਹੈ ਅਤੇ ਉਸਦਾ ਇਲਾਜ ਚੱਲ ਰਿਹਾ ਹੈ।
;
;
;
;
;
;
;
;
;