JALANDHAR WEATHER

ਹਰਿਆਣਾ ਕਮੇਟੀ ਦੇ ਮੁੱਖ ਦਫ਼ਤਰ ਦਾ ਰੱਖਿਆ ਨੀਂਹ ਪੱਥਰ

ਕਰਨਾਲ , 11 ਮਾਰਚ (ਗੁਰਮੀਤ ਸਿੰਘ ਸੱਗੂ) - ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦਾ ਮੁੱਖ ਦਫ਼ਤਰ ਹੁਣ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਵਿਚ ਤਿਆਰ ਹੋਵੇਗਾ। ਜਿਸ ਦਾ ਨੀਂਹ ਪੱਥਰ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਡਾ, ਬਾਬਾ ਬਚਨ ਸਿੰਘ, ਬਾਬਾ ਜੋਗਾ ਸਿੰਘ, ਬਾਬਾ ਮਹਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਖ਼ਾਲਸਾ ਨੇ ਰੱਖਿਆ ।
ਇਸ ਤੋਂ ਪਹਿਲਾਂ ਸਭ ਨੇ ਗੁਰੂ ਚਰਨਾਂ ਵਿਚ ਅਰਦਾਸ ਕੀਤੀ। ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੁੱਖ ਦਫ਼ਤਰ 'ਚ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਡਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਦੇ ਵੇਹੜੇ ਵਿਚ ਸੰਸਥਾ ਦਾ ਮੁੱਖ ਦਫ਼ਤਰ ਬਣਨਾ ਬਹੁਤ ਹੀ ਸ਼ੋਭਾ ਵਾਲੀ ਗੱਲ ਹੈ। ਇਸੇ ਅਸਥਾਨ ਤੋਂ ਗੁਰੂ ਸਾਹਿਬ ਨੇ ਲੋਕਾਂ ਨੂੰ ਅੰਧ ਵਿਸ਼ਵਾਸ ਤੋਂ ਦੂਰ ਰਹਿਣ ਦਾ ਸੰਦੇਸ਼ ਦਿੱਤਾ ਸੀ।ਉਨ੍ਹਾਂ ਦੱਸਿਆ ਕਿ ਹਰਿਆਣਾ ਕਮੇਟੀ ਦਾ ਮੁੱਖ ਦਫ਼ਤਰ ਆਧੁਨਿਕ ਸੁਵਿਧਾਵਾਂ ਨਾਲ ਲੈਸ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਹਰਿਆਣਾ ਕਮੇਟੀ ਦਾ ਮੁੱਖ ਦਫ਼ਤਰ ਹੋਰ ਸੰਸਥਾਵਾਂ ਦੇ ਦਫ਼ਤਰਾਂ ਤੋਂ ਵੱਖਰਾ ਹੋਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਦਫ਼ਤਰ ਦੀ ਇਮਾਰਤ ‘ਤੇ ਕਰੋੜਾਂ ਰੁਪਏ ਖਰਚ ਹੋਣਗੇ ਅਤੇ ਇੱਥੇ ਹਰ ਤਰ੍ਹਾਂ ਦੀ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ