ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ਦਾ ਅੱਜ ਹੈ ਚੌਥਾ ਦਿਨ
ਨਵੀਂ ਦਿੱਲੀ, 12 ਮਾਰਚ- ਅੱਜ ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ਦਾ ਚੌਥਾ ਦਿਨ ਹੈ। ਅੱਜ ਵੀ ਦੋਵਾਂ ਸਦਨਾਂ ਵਿਚ ਵਿਰੋਧੀ ਧਿਰ ਦੇ ਹੰਗਾਮੇ ਦੀ ਉਮੀਦ ਹੈ। ਸਰਕਾਰ ਅਤੇ ਵਿਰੋਧੀ ਧਿਰ ਐਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ ਵਿਚ ਵਾਧੇ ਸਮੇਤ ਵੱਖ-ਵੱਖ ਮੁੱਦਿਆਂ 'ਤੇ ਆਹਮੋ-ਸਾਹਮਣੇ ਹਨ। ਵਿਰੋਧੀ ਧਿਰ ਅੱਜ ਸੰਸਦ ਦੇ ਦੋਵਾਂ ਸਦਨਾਂ (ਲੋਕ ਸਭਾ ਅਤੇ ਰਾਜ ਸਭਾ) ਵਿਚ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਲਈ ਮਤਾ ਪੇਸ਼ ਕਰ ਸਕਦੀ ਹੈ। ਸੂਤਰਾਂ ਅਨੁਸਾਰ ਮਤਾ ਪੇਸ਼ ਕਰਨ ਲਈ ਸੰਸਦ ਮੈਂਬਰਾਂ ਦੇ ਦਸਤਖਤ ਇਕੱਠੇ ਕੀਤੇ ਗਏ ਹਨ।
ਬਜਟ ਸੈਸ਼ਨ ਦਾ ਦੂਜਾ ਪੜਾਅ ਸੋਮਵਾਰ ਨੂੰ ਸ਼ੁਰੂ ਹੋਇਆ। ਉਦੋਂ ਤੋਂ ਸਦਨ ਵਿਚ ਲਗਾਤਾਰ ਹੰਗਾਮਾ ਹੋ ਰਿਹਾ ਹੈ। ਬੁੱਧਵਾਰ ਨੂੰ ਲੋਕ ਸਭਾ ਵਿਚ ਸਪੀਕਰ ਓਮ ਬਿਰਲਾ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਲਈ ਅਵਿਸ਼ਵਾਸ ਪ੍ਰਸਤਾਵ ਨੂੰ ਆਵਾਜ਼ ਵੋਟ ਦੁਆਰਾ ਰੱਦ ਕਰ ਦਿੱਤਾ ਗਿਆ ਸੀ।
;
;
;
;
;
;
;
;