JALANDHAR WEATHER

ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ 2 ਮੁਲਜ਼ਮਾਂ ਨੂੰ ਸੁਪਰੀਮ ਕੋਰਟ ਵਲੋਂ ਜ਼ਮਾਨਤ

ਨਵੀਂ ਦਿੱਲੀ, 12 ਮਾਰਚ- ਸੁਪਰੀਮ ਕੋਰਟ ਨੇ 2022 ’ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋ ਮੁਲਜ਼ਮਾਂ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ।

ਅਦਾਲਤ ਦੇ ਹੁਕਮ ਨਾਲ ਦੋਵਾਂ ਮੁਲਜ਼ਮਾਂ ਨੂੰ ਹਿਰਾਸਤ ਤੋਂ ਰਿਹਾਅ ਕਰਨ ਦੀ ਇਜਾਜ਼ਤ ਉਦੋਂ ਤੱਕ ਮਿਲੀ ਹੈ, ਜਦੋਂ ਤੱਕ ਕਿ ਹਾਈ-ਪ੍ਰੋਫਾਈਲ ਕਤਲ ਕੇਸ ਵਿਚ ਮੁਕੱਦਮਾ ਚੱਲ ਰਿਹਾ ਹੈ। ਇਹ ਮਾਮਲਾ ਗਾਇਕ ਜਿਸ ਦਾ ਅਸਲੀ ਨਾਮ ਸ਼ੁਭਦੀਪ ਸਿੰਘ ਸਿੱਧੂ ਸੀ, ਦੀ ਹੱਤਿਆ ਨਾਲ ਸੰਬੰਧਿਤ ਹੈ, ਜੋ ਕਿ ਮਈ 2022 ’ਚ ਪੰਜਾਬ ਦੇ ਮਾਨਸਾ ਜ਼ਿਲ੍ਹੇ ’ਚ ਹੋਈ ਸੀ।

ਮੂਸੇਵਾਲਾ ਦੀ 29 ਮਈ, 2022 ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ