ਮਾਲ ਗੱਡੀ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਹੋਈ ਮੌਤ
ਕਪੂਰਥਲਾ, 12 ਮਾਰਚ (ਅਮਨਜੋਤ ਸਿੰਘ ਵਾਲੀਆ)- ਖੋਜੇਵਾਲ ਨੇੜੇ ਰੇਲਵੇ ਲਾਈਨਾਂ 'ਤੇ ਮਾਲ ਗੱਡੀ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਸ਼ਕੀਲ ਮੁਹੰਮਦ ਨੇ ਦੱਸਿਆ ਕਿ ਬੀਤੀ ਦੇਰ ਰਾਤ ਜਲੰਧਰ ਤੋਂ ਫ਼ਿਰੋਜਪੁਰ ਨੂੰ ਜਾ ਰਹੀ ਇਕ ਮਾਲ ਗੱਡੀ ਹੇਠਾਂ ਲਗਭਗ 50 ਸਾਲਾਂ ਵਿਅਕਤੀ ਦੇ ਆਉਣ ਕਾਰਨ ਉਸ ਦੀ ਮੌਤ ਹੋ ਗਈ, ਜਿਸ ਦੀ ਸੂਚਨਾ ਮਿਲਣ 'ਤੇ ਉਹ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਉਸਦੀ ਸ਼ਨਾਖ਼ਤ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਕੋਈ ਵੀ ਪਹਿਚਾਣ ਪੱਤਰ ਨਾ ਮਿਲਣ ਕਾਰਨ ਉਸਦੀ ਸ਼ਨਾਖ਼ਤ ਨਾ ਹੋ ਸਕੀ। ਲਾਸ਼ ਨੂੰ ਸ਼ਨਾਖ਼ਤ ਵਾਸਤੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ।
;
;
;
;
;
;
;
;