ਸਾਮਰਾਜ ਵਿਰੋਧੀ ਕਾਲੇ ਦਿਵਸ ਵਜੋਂ ਮਨਾਇਆ ਜਾਵੇਗਾ 23 ਮਾਰਚ ਦਾ ਦਿਨ- ਉਗਰਾਹਾਂ
ਚੰਡੀਗਡੜ੍ਹ, 12 ਮਾਰਚ (ਅਜੈਬ ਔਜਲਾ)-ਸੰਯੁਕਤ ਕਿਸਾਨ ਮੋਰਚਾ, ਮਜ਼ਦੂਰ, ਮੁਲਾਜ਼ਮ ਜਥੇਬੰਦੀਆਂ ਦੀ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਹੋਈ ਇਕ ਵਿਸ਼ੇਸ਼ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਇਹ ਐਲਾਨ ਕੀਤਾ ਕਿ 23 ਮਾਰਚ ਦਾ ਦਿਨ ਸਮਰਾਜ ਵਿਰੋਧੀ ਕਾਲੇ ਦਿਵਸ ਵਜੋਂ ਮਨਾਇਆ ਜਾਵੇਗਾ। ਇਹ ਐਲਾਨ ਪ੍ਰਧਾਨਗੀ ਮੰਡਲ ਵਿਚ ਪ੍ਰਮੁੱਖ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ, ਹਰਿੰਦਰ ਸਿੰਘ ਲੱਖੋਵਾਲ ਅਤੇ ਰਾਮਿੰਦਰ ਸਿੰਘ ਪਟਿਆਲਾ ਆਦਿ ਵਲੋਂ ਸਾਂਝੇ ਤੌਰ ਉਤੇ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ ਵਿਚ ਉਸ ਦਿਨ ਪੰਜਾਬ ਦੇ ਸਾਰੇ ਬਲਾਕ ਪੱਧਰ ਤੇ ਜ਼ਿਲ੍ਹਾ ਪੱਧਰ ਉਤੇ ਪੰਜਾਬ ਪੱਧਰੀ ਰੋਸ ਪ੍ਰਦਰਸ਼ਨ ਕੀਤੇ ਜਾਣਗੇ, ਜਿਸ ਵਿਚ ਅਮਰੀਕਾ ਅਤੇ ਭਾਰਤ ਦੀ ਖੇਤੀਬਾੜੀ ਆਦਿ ਵਪਾਰਕ ਨੀਤੀ ਉਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।
ਇਸੇ ਦੌਰਾਨ ਅੱਜ ਕਿਸਾਨ ਆਗੂਆਂ ਅਤੇ ਮਜ਼ਦੂਰ ਜਥੇਬੰਦੀਆਂ ਨੇ ਭਾਰਤ ਸਰਕਾਰ ਦੇ ਨਾਲ ਨਾਲ ਪੰਜਾਬ ਸਰਕਾਰ ਦੀ ਵੀ ਤਿੱਖੀ ਆਲੋਚਨਾ ਕੀਤੀ ਕਿ ਉਨ੍ਹਾਂ ਵਲੋਂ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਲਈ ਆਪਣੇ ਬਜਟ ਵਿਚ ਕੋਈ ਖਾਸ ਤਵੱਜੋ ਨਹੀਂ ਦਿੱਤੀ ਗਈ। ਪ੍ਰਧਾਨਗੀ ਮੰਡਲ ਨੇ ਇਹ ਵੀ ਖੁਲਾਸਾ ਕੀਤਾ ਕਿ 23 ਮਾਰਚ ਦੇ ਦਿਨ ਨੂੰ ਕਾਲੇ ਦਿਵਸ ਵਜੋਂ ਮਨਾਉਣ ਲਈ 16 ਮਾਰਚ ਨੂੰ ਸਮੁੱਚੇ ਪੰਜਾਬ ਵਿਚ ਵਿਸ਼ੇਸ਼ ਮੀਟਿੰਗਾਂ ਕਰਕੇ ਅਗਲੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ। ਪ੍ਰਧਾਨਗੀ ਮੰਡਲ ਵਿਚ ਬੰਤ ਬਰਾੜ, ਲਛਮਣ ਸੇਵੇਵਾਲਾ ਅਤੇ ਦੇਵੀ ਕੁਮਾਰੀ ਨੇ ਵੀ ਸ਼ਮੂਲੀਅਤ ਕੀਤੀ।
;
;
;
;
;
;
;
;