ਮੋਟਰਸਾਈਕਲ ਸਵਾਰ ਵਿਅਕਤੀ ਦੀ ਟਰੈਕਟਰ-ਟਰਾਲੀ ਨਾਲ ਟੱਕਰ ਹੋਣ ਕਾਰਨ ਹੋਈ ਮੌਤ
ਕਪੂਰਥਲਾ, 12 ਮਾਰਚ (ਅਮਨਜੋਤ ਸਿੰਘ ਵਾਲੀਆ)-ਖੈੜਾ ਦੋਨਾ ਨੇੜੇ ਮੋਟਰਸਾਈਕਲ ਅਤੇ ਟਰੈਕਟਰ ਟਰਾਲੀ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਤਲਵੰਡੀ ਮਹਿੰਮਾ ਜੋ ਕਿ ਲੇਬਰ ਦਾ ਕੰਮ ਕਰਦਾ ਸੀ ਅਤੇ ਕਪੂਰਥਲਾ ਵਾਲੀ ਸਾਈਡ ਤੋਂ ਕੰਮ ਕਰਕੇ ਵਾਪਸ ਆਪਣੇ ਪਿੰਡ ਜਾ ਰਿਹਾ ਸੀ, ਜਦੋਂ ਉਹ ਪਿੰਡ ਖੈੜਾ ਦੋਨਾ ਨੇੜੇ ਪਹੁੰਚਿਆ ਤਾਂ ਉਸ ਦੀ ਟਰੈਕਟਰ-ਟਰਾਲੀ ਨਾਲ ਟੱਕਰ ਹੋ ਗਈ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ. ਜਿਸ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਿੱਥੇ ਡਿਊਟੀ ਡਾਕਟਰ ਅਮਿਤ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ | ਇਸ ਸੰਬੰਧੀ ਭੁਲਾਣਾ ਚੌਂਕੀ ਦੇ ਏ.ਐਸ.ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਟਰੈਕਟਰ-ਟਰਾਲੀ ਨੂੰ ਕਬਜ਼ੇ ਵਿਚ ਲੈ ਲਿਆ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ |
;
;
;
;
;
;
;
;
;