ਸੰਗਤਪੁਰਾ ਨੇੜੇ 2 ਕਾਰਾਂ ਦੀ ਸਿੱਧੀ ਟੱਕਰ 'ਚ ਇਕ ਔਰਤ ਦੀ ਮੌਤ , 2 ਗੰਭੀਰ ਜ਼ਖ਼ਮੀ
ਡੇਰਾ ਬਾਬਾ ਨਾਨਕ, 12 ਮਾਰਚ (ਹੀਰਾ ਸਿੰਘ ਮਾਂਗਟ) - ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਕਸਬਾ ਕਲਾਨੌਰ ਨਜ਼ਦੀਕ ਪਿੰਡ ਸੰਗਤਪੁਰ ਵਿਖੇ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ 2 ਕਾਰਾਂ ਦੀ ਸਿੱਧੀ ਟੱਕਰ ਵਿਚ ਮਾਂ ਦੀ ਮੌਤ ਅਤੇ ਪੁੱਤ ਦੇ ਗੰਭੀਰ ਜ਼ਖ਼ਮੀ ਹੋਣ ਦੀ ਦੁਖਦਾਈ ਘਟਨਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।। ਇਸ ਸੰਬੰਧੀ ਪੁਲਿਸ ਥਾਣਾ ਕਲਾਨੌਰ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਜਗਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਦਿਲਾਵਰ ਸਿੰਘ ਅਤੇ ਉਸ ਦੀ ਮਾਂ ਰਾਜਦੀਪ ਕੌਰ ਵਾਸੀ ਸ਼ਾਹਪੁਰ ਗੁਰਾਇਆ ਆਪਣੀ ਸਵਿਫਟ ਕਾਰ 'ਤੇ ਸਵਾਰ ਹੋ ਕੇ ਗੁਰਦਾਸਪੁਰ ਨੂੰ ਜਾ ਰਹੇ ਸਨ। ਜਦ ਮੇਰਾ ਭਤੀਜਾ ਅੱਡਾ ਸੰਗਤਪੁਰ ਦੇ ਨਜ਼ਦੀਕ ਪਹੁੰਚੇ ਤਾਂ ਗੁਰਦਾਸਪੁਰ ਵਾਲੇ ਪਾਸੇ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਜਿਸ ਨੂੰ ਸੁਭਜਿੰਦਰ ਸਿੰਘ ਵਾਸੀ ਪਿੰਡ ਮਛਰਾਲਾ ਚਲਾ ਰਿਹਾ ਸੀ ਕਾਰ ਸਿੱਧੀ ਦਿਲਾਵਰ ਸਿੰਘ ਦੀ ਕਾਰ ਵਿਚ ਆ ਟਕਰਾਈ। ਜਿਸ ਕਾਰਨ ਮੇਰੀ ਭਰਜਾਈ ਰਾਜਦੀਪ ਕੌਰ ਅਤੇ ਉਸ ਦਾ ਭਤੀਜਾ ਦਿਲਾਵਰ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਰਾਜਦੀਪ ਕੌਰ ਨੂੰ ਡਾਕਟਰਾਂ ਵਲੋਂ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਮੇਰੇ ਭਤੀਜੇ ਦਿਲਾਵਰ ਸਿੰਘ ਦੀਆਂ ਦੋਵੇਂ ਲੱਤਾਂ ਟੁੱਟਣ ਕਾਰਨ ਉਸ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਪੁਲਿਸ ਥਾਣਾ ਕਲਾਨੌਰ ਦੇ ਤਫਤੀਸੀ ਅਫ਼ਸਰ ਵਿਕਟਰ ਮਸੀਹ ਨੇ ਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਹਿੱਤ ਹੈ। ਉਸ ਨੇ ਦੱਸਿਆ ਕਿ ਰਾਜਦੀਪ ਕੌਰ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਭੇਜ ਦਿੱਤਾ ਗਿਆ ਹੈ। ਅਤੇ ਪੁਲਿਸ ਵਲੋਂ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।
;
;
;
;
;
;
;
;
;