JALANDHAR WEATHER

ਤੇਜ਼ ਰਫ਼ਤਾਰ ਸਫਾਰੀ ਵਲੋਂ ਮੋਟਰਸਾਈਕਲ ਨੂੰ ਟੱਕਰ ਮਾਰੇ ਜਾਣ 'ਤੇ ਇਕ ਨੌਜਵਾਨ ਦੀ ਮੌਤ

ਜਲੰਧਰ, 13 ਮਾਰਚ (ਦਵਿੰਦਰ) - ਦੇਰ ਰਾਤ ਕਾਲਾ ਸਘੀਆਂ ਇਲਾਕੇ ਵਿਚ ਇਕ ਤੇਜ਼ ਰਫ਼ਤਾਰ ਸਫਾਰੀ ਕਾਰ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਨੌਜਵਾਨ ਸੱਤ ਤੋਂ ਦਸ ਫੁੱਟ ਉਛਲੋੇ ਅਤੇ ਜ਼ੋਰ ਨਾਲ ਜ਼ਮੀਨ 'ਤੇ ਡਿੱਗ ਗਏ। ਹਾਦਸੇ ਦੌਰਾਨ ਉਥੋਂ ਗੁਜ਼ਰ ਰਹੀਆਂ ਮਹਿਲਾਵਾਂ ਅਤੇ ਪੈਦਲ ਜਾ ਰਿਹਾ ਇਕ ਬੱਚਾ ਵਾਲ-ਵਾਲ ਬਚ ਗਿਆ। ਇਹ ਸਾਰੀ ਘਟਨਾ ਨੇੜੇ ਦੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ। ਹਾਦਸੇ ਤੋਂ ਬਾਅਦ, ਨੇੜੇ-ਤੇੜੇ ਦੇ ਲੋਕ ਇਕੱਠੇ ਹੋ ਗਏ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ