ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026 ਦਾ ਆਗਾਜ਼, ਮੁੱਖ ਮੰਤਰੀ ਮਾਨ ਨੇ ਕੀਤਾ ਟਵੀਟ
ਚੰਡੀਗੜ੍ਵ, 13 ਮਾਰਚ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਅੱਜ 'ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ 2026' ਦਾ ਸ਼ਾਨਦਾਰ ਆਗਾਜ਼ ਹੋ ਰਿਹਾ ਹੈ। ਗੁਰੂਆਂ-ਪੀਰਾਂ ਦੀ ਧਰਤੀ ’ਤੇ ਪਹੁੰਚੇ ਦੇਸ਼-ਦੁਨੀਆ ਦੇ ਨਾਮਵਰ ਉਦਯੋਗਪਤੀਆਂ ਦਾ ਨਿੱਘਾ ਸਵਾਗਤ ਹੈ।
ਇਸੇ ਕੜੀ ਵਿਚ ਅੱਜ ਚੰਡੀਗੜ੍ਹ ਗ੍ਰਹਿ ਵਿਖੇ ਵਿਸ਼ਵ ਪ੍ਰਸਿੱਧ ਸਟੀਲ ਕੰਪਨੀ ਆਰਸੇਲਰ ਮਿੱਤਲ ਦੇ ਐਗਜ਼ੀਕਿਊਟਿਵ ਚੇਅਰਮੈਨ ਸ੍ਰੀ ਲਕਸ਼ਮੀ ਨਿਵਾਸ ਮਿੱਤਲ ਜੀ ਨਾਲ ਅਹਿਮ ਮੁਲਾਕਾਤ ਹੋਈ। ਪੰਜਾਬ 'ਚ ਵੱਡੇ ਪੱਧਰ 'ਤੇ ਨਿਵੇਸ਼ ਅਤੇ ਸਾਡੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਨੂੰ ਲੈ ਕੇ ਉਨ੍ਹਾਂ ਨਾਲ ਸਾਰਥਕ ਚਰਚਾ ਹੋਈ।
ਉਨ੍ਹਾਂ ਅੱਗੇ ਕਿਹਾ ਕਿ ਉਦਯੋਗਾਂ ਲਈ ਬਿਹਤਰੀਨ ਮਾਹੌਲ ਸਿਰਜਣ ਨਾਲ ਅੱਜ ਪੰਜਾਬ ਨਿਵੇਸ਼ਕਾਂ ਦੀ ਪਹਿਲੀ ਪਸੰਦ ਬਣ ਰਿਹਾ ਹੈ। ਸਰਕਾਰ ਵਲੋਂ ਉਦਯੋਗਾਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
ਆਓ ਰਲ ਕੇ ਬਣਾਈਏ 'ਰੰਗਲਾ ਪੰਜਾਬ'!
;
;
;
;
;
;
;
;
;