JALANDHAR WEATHER

ਹਰਿਆਣਾ ’ਚ ਬਾਦਸ਼ਾਹ ਦੀ ਗ੍ਰਿਫ਼ਤਾਰੀ ਦੇ ਹੁਕਮ

ਹਰਿਆਣਾ, 13 ਮਾਰਚ - ਹਰਿਆਣਾ ਮਹਿਲਾ ਕਮਿਸ਼ਨ ਨੇ ਟਟਹਿਰੀ ਗਾਣੇ ਦੇ ਵਿਵਾਦ ਦੇ ਸੰਬੰਧ ਵਿਚ ਬਾਲੀਵੁੱਡ ਗਾਇਕ-ਰੈਪਰ ਬਾਦਸ਼ਾਹ ਲਈ ਗ੍ਰਿਫਤਾਰੀ ਦਾ ਹੁਕਮ ਜਾਰੀ ਕੀਤਾ ਹੈ। ਸੰਮਨ ਜਾਰੀ ਹੋਣ ਤੋਂ ਬਾਅਦ ਬਾਦਸ਼ਾਹ ਅੱਜ ਪਾਣੀਪਤ ਵਿਚ ਪੇਸ਼ ਨਹੀਂ ਹੋਇਆ। ਉਸ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਉਹ ਪੇਸ਼ੇਵਰ ਵਚਨਬੱਧਤਾ ਕਾਰਨ ਹਾਜ਼ਰ ਨਹੀਂ ਹੋ ਸਕਿਆ। ਕਮਿਸ਼ਨ ਤੋਂ ਹੋਰ ਸਮਾਂ ਦੇਣ ਦੀ ਮੰਗ ਕੀਤੀ ਹੈ।

ਇਸ ਨਾਲ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਣੂ ਭਾਟੀਆ ਮੀਟਿੰਗ ਦੌਰਾਨ ਨਾਰਾਜ਼ ਹੋ ਗਈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਬਾਦਸ਼ਾਹ ਦੁਪਹਿਰ 3 ਵਜੇ ਤੱਕ ਪੇਸ਼ ਨਹੀਂ ਹੋਇਆ ਤਾਂ ਉਸਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਫਿਰ ਉਸ ਨੇ ਪੰਚਕੂਲਾ ਅਤੇ ਪਾਣੀਪਤ ਦੇ ਐਸ.ਪੀ. ਨੂੰ ਉਸ ਨੂੰ ਗ੍ਰਿਫਤਾਰ ਕਰਨ ਅਤੇ ਉਸਦਾ ਪਾਸਪੋਰਟ ਜ਼ਬਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਬਾਦਸ਼ਾਹ ਨੂੰ ਦੇਸ਼ ਛੱਡਣ ਤੋਂ ਰੋਕਣ ਲਈ ਉਸ ਦਾ ਪਾਸਪੋਰਟ ਜ਼ਬਤ ਕਰ ਲਿਆ ਜਾਣਾ ਚਾਹੀਦਾ ਹੈ।

ਦੱਸ ਦੇਈਏ ਕਿ ਮਹਿਲਾ ਕਮਿਸ਼ਨ ਨੇ ਬਾਦਸ਼ਾਹ ਨੂੰ 6 ਮਾਰਚ ਨੂੰ ਇਕ ਨੋਟਿਸ ਭੇਜਿਆ ਸੀ, ਜਿਸ ਵਿਚ ਉਸ ਨੂੰ ਟਟਹਿਰੀ ਗਾਣੇ ਵਿਚ ਕੁੜੀਆਂ ਦੇ ਇਤਰਾਜ਼ਯੋਗ ਬੋਲਾਂ ਅਤੇ ਸ਼ਾਟਾਂ ਦੇ ਸੰਬੰਧ ਵਿਚ ਪਾਣੀਪਤ ਦੇ ਐਸ.ਪੀ. ਦੇ ਦਫ਼ਤਰ ਵਿਚ ਪੇਸ਼ ਹੋਣ ਲਈ ਕਿਹਾ ਗਿਆ ਸੀ। ਹਾਲਾਂਕਿ ਬਾਦਸ਼ਾਹ ਦੇ ਵਕੀਲ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ, ਵੀਡੀਓ ਕਾਨਫਰੰਸਿੰਗ ਰਾਹੀਂ ਆਪਣਾ ਕੇਸ ਪੇਸ਼ ਕਰਨ ਦੀ ਇਜਾਜ਼ਤ ਮੰਗੀ।

1 ਮਾਰਚ 2026 ਨੂੰ ਰਿਲੀਜ਼ ਹੋਏ ਬਾਦਸ਼ਾਹ ਦੇ ਗੀਤ "ਟਟਹਿਰੀ" ਨੂੰ ਪੰਚਕੂਲਾ ਪੁਲਿਸ ਨੇ ਇਕ ਵਿਵਾਦ ਤੋਂ ਬਾਅਦ ਯੂਟਿਊਬ ਤੋਂ ਹਟਾ ਦਿੱਤਾ ਸੀ। ਮਹਿਲਾ ਕਮਿਸ਼ਨ ਅਤੇ ਕਈ ਸਮਾਜਿਕ ਸੰਗਠਨਾਂ ਨੇ ਗੀਤ ਦੀ ਰਿਲੀਜ਼ ਦਾ ਵਿਰੋਧ ਕੀਤਾ। ਵਿਵਾਦ ਤੋਂ ਬਾਅਦ ਬਾਦਸ਼ਾਹ ਨੇ ਇਕ ਵੀਡੀਓ ਜਾਰੀ ਕੀਤਾ ਜਿਸ ਵਿਚ ਕਿ ਮੇਰੇ ਗੀਤ ਦੇ ਕੁਝ ਬੋਲ ਅਤੇ ਦ੍ਰਿਸ਼ਾਂ ਨੇ ਹਰਿਆਣਾ ਦੇ ਕੁਝ ਲੋਕਾਂ ਨੂੰ ਠੇਸ ਪਹੁੰਚਾਈ ਹੈ। ਮੈਂ ਖੁਦ ਹਰਿਆਣਾ ਤੋਂ ਹਾਂ। ਕਿਰਪਾ ਕਰਕੇ ਮੈਨੂੰ ਮਾਫ਼ ਕਰੋ, ਮੈਨੂੰ ਹਰਿਆਣਾ ਦਾ ਪੁੱਤਰ ਸਮਝੋ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ