ਸਾਬਕਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਚੇਅਰਮੈਨ ਕਲੇਰ ਅਕਾਲੀ ਦਲ ’ਚ ਸ਼ਾਮਿਲ
ਪਠਾਨਕੋਟ, 13 ਮਾਰਚ (ਸੰਧੂ )-ਜ਼ਿਲ੍ਹਾ ਪਠਾਨਕੋਟ ਦੀ ਰਾਜਨੀਤੀ ’ਚ ਅੱਜ ਉਸ ਵੇਲੇ ਮਹੱਤਵਪੂਰਨ ਮੋੜ ਆਇਆ ਜਦੋਂ ਕਾਂਗਰਸ ਅਤੇ ਭਾਜਪਾ ਨਾਲ ਜੁੜੇ ਕਈ ਪ੍ਰਮੁੱਖ ਆਗੂਆਂ ਨੇ ਆਪਣੀਆਂ ਪਾਰਟੀਆਂ ਨੂੰ ਅਲਵਿਦਾ ਕਹਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ। ਇਹ ਸਾਰੇ ਆਗੂ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ’ਚ ਵਿਧੀਵਤ ਤੌਰ ‘ਤੇ ਸ਼ਾਮਿਲ ਹੋਏ। ਇਸ ਮੌਕੇ ਪਾਰਟੀ ਪ੍ਰਧਾਨ ਵਲੋਂ ਉਨ੍ਹਾਂ ਨੂੰ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਅਤੇ ਪਾਰਟੀ ’ਚ ਸਵਾਗਤ ਕੀਤਾ ਗਿਆ।
ਇਨ੍ਹਾਂ ਵੱਖ-ਵੱਖ ਪਾਰਟੀਆਂ ਦੇ ਆਗੂਆਂ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਦੀ ਪ੍ਰਕਿਰਿਆ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਅਬਜ਼ਰਵਰ ਗੁਰਬਚਨ ਸਿੰਘ ਬਬੇਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਪਠਾਨਕੋਟ ਸੁਰਿੰਦਰ ਸਿੰਘ ਕੰਵਰ ਮਿੰਟੂ ਦੀ ਪ੍ਰੇਰਣਾ ਨਾਲ ਹੋਈ। ਇਸ ਮੌਕੇ ਹਲਕਾ ਇੰਚਾਰਜ ਭੋਆ ਰਵੀ ਮੋਹਨ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।ਜਿਲ੍ਹਾ ਪਠਾਨਕੋਟ ਵਿਚ ਕਾਂਗਰਸ ਪਾਰਟੀ ਨੂੰ ਉਦੋਂ ਵੱਡਾ ਝਟਕਾ ਲਗਾ ਜਦੋ ਕਾਂਗਰਸ ਪਾਰਟੀ ਦੇ ਪਹਿਲੀ ਕਤਾਰ ਦੇ ਆਗੂ ਮੌਜੂਦਾ ਚੇਅਰਮੈਨ ਜ਼ਿਲ੍ਹਾ ਐਗਰੀਕਲਚਰ ਡਿਵੈਲਪਮੈਂਟ ਬੈਂਕ ਅਤੇ ਸਾਬਕਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਜਿਲ੍ਹਾ ਪ੍ਰਧਾਨ ਜੱਟ ਮਹਾਂਸਭਾ ਅਵਤਾਰ ਸਿੰਘ ਕਲੇਰ ਕਾਂਗਰਸ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਏÍ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਪਠਾਨਕੋਟ ਸੁਰਿੰਦਰ ਸਿੰਘ ਕੰਵਰ ਮਿੰਟੂ ਅਤੇ ਹਲਕਾ ਇੰਚਾਰਜ ਭੋਆ ਰਵੀ ਮੋਹਨ ਨੇ ਦੱਸਿਆ ਕਿ ਅਵਤਾਰ ਸਿੰਘ ਕਲੇਰ ਤੋਂ ਇਲਾਵਾ , ਸੁਖਦੇਵ ਸਿੰਘ ਪੱਪੂ ਮੀਤ ਪ੍ਰਧਾਨ ਰਾਮਗੜ੍ਹੀਆ ਸਭਾ ਜ਼ਿਲ੍ਹਾ ਪਠਾਨਕੋਟ, ਪਰਮਜੀਤ ਸਿੰਘ ਧੀਮਾਨ ਯੂਥ ਕਾਂਗਰਸ ਆਗੂ ਪਠਾਨਕੋਟ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ।
;
;
;
;
;
;
;
;