JALANDHAR WEATHER

ਮੋਗਾ ਰੈਲੀ ’ਚ ਜਾਣ ਤੋਂ ਰੋਕਣ ਲਈ ਸਾਬਕਾ ਸੈਨਿਕ ਭਲਾਈ ਵਿੰਗ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਫਕਰਸਰ ਘਰ ਵਿਚ ਨਜ਼ਰਬੰਦ

ਸ੍ਰੀ ਮੁਕਤਸਰ ਸਾਹਿਬ,14 ਮਾਰਚ, (ਰਣਜੀਤ ਸਿੰਘ ਢਿੱਲੋਂ)- ਸਾਬਕਾ ਸੈਨਿਕ ਭਲਾਈ ਵਿੰਗ ਪੰਜਾਬ ਵਲੋਂ ਮੋਗਾ ਵਿਖੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਆਮਦ ਅਤੇ ਭਾਜਪਾ ਵਲੋਂ ਕੀਤੀ ਜਾ ਰਹੀ ਬਦਲਾਅ ਰੈਲੀ ਮੌਕੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਲਿਆ ਗਿਆ ਸੀ। ਜਿਸ ਨੂੰ ਵੇਖਦਿਆਂ ਪੰਜਾਬ ਪੁਲਿਸ ਵਲੋਂ ਅੱਜ ਸੈਨਿਕ ਭਲਾਈ ਵਿੰਗ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਫਕਰਸਰ ਨੂੰ ਘਰ ਵਿਚ ਹੀ ਨਜ਼ਰਬੰਦ ਕੀਤਾ ਗਿਆ ਤਾਂ ਜੋ ਸਾਥੀਆਂ ਨੂੰ ਲੈ ਕੇ ਮੋਗਾ ਰੈਲੀ ਵਿਚ ਨਾ ਪਹੁੰਚ ਸਕਣ। ਪਿੰਡ ਫਕਰਸਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਾਸੀ ਅਵਤਾਰ ਸਿੰਘ ਫਕਰਸਰ ਨੇ ਦੱਸਿਆ ਕਿ ਸਵੇਰੇ 5 ਵਜੇ ਹੀ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਪਹੁੰਚੀ ਤੇ ਘਰ ਵਿਚ ਹੀ ਰੋਕ ਲਿਆ ਗਿਆ। ਘਰ ਤੋਂ ਇਲਾਵਾ ਘਰ ਦੇ ਬਾਹਰ ਵੀ ਵੱਡੀ ਗਿਣਤੀ ਵਿਚ ਪੁਲਿਸ ਮੌਜੂਦ ਹੈ। ਜ਼ਿਕਰਯੋਗ ਹੈ ਕਿ ਕੁਝ ਮੰਗਾਂ ਨੂੰ ਲੈ ਕੇ ਉਕਤ ਜਥੇਬੰਦੀ ਵਲੋਂ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ