JALANDHAR WEATHER

ਕੰਧ ਨਾਲ ਵੱਜਾ ਤੇਜ਼ ਰਫਤਾਰ ਮੋਟਰਸਾਈਕਲ,ਇਕ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਬਟਾਲਾ, 14 ਮਾਰਚ (ਸਤਿੰਦਰ ਸਿੰਘ)- ਰਾਤ ਇਕ ਵਜੇ ਬਟਾਲਾ ਦੇ ਪਹਾੜੀ ਗੇਟ ਨੇੜੇ ਇਕ ਮੋਟਰਸਾਈਕਲ ਨੰਬਰ ਪੀ.ਬੀ. 06 ਏ 7395 ਸਵਾਰ ਦੋ ਨੌਜਵਾਨ ਤੇਜ਼ ਰਫ਼ਤਾਰ ਜਾ ਰਹੇ ਸਨ, ਜੋ ਐਸ.ਬੀ.ਆਈ. ਏ.ਟੀ.ਐਮ. ਨਾਲ ਟਕਰਾ ਗਏ l ਟੱਕਰ ਇੰਨੀ ਜ਼ਬਰਦਸਤ ਸੀ ਕਿ ਕੰਧ ਟੁੱਟ ਗਈ l ਇਸ ਦੌਰਾਨ ਦੋਵੇਂ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਏ। ਘਟਨਾ ਵਾਲੀ ਜਗ੍ਹਾ 'ਤੇ ਡੀ.ਐਸ.ਪੀ. ਸੰਜੀਵ ਕੁਮਾਰ ਨੇ ਪਹੁੰਚ ਕੇ ਖੂਨ ਨਾਲ ਲੱਥ ਪੱਥ ਜ਼ਖ਼ਮੀਆਂ ਨੂੰ ਸਹਾਰਾ ਅਤੇ 108 ਐਬੂਲੈਂਸ ਰਾਹੀਂ ਸਿਵਲ ਹਸਪਤਾਲ ਪਹੁੰਚਾਇਆ ਅਤੇ ਮੋਟਰਸਾਈਕਲ ਨੂੰ ਕਬਜ਼ੇ 'ਚ ਲੈ ਲਿਆ। ਸਿਵਲ ਹਸਪਤਾਲ ਦੇ ਡਾਕਟਰ ਸਾਹਿਲ ਨੇ ਜ਼ਖ਼ਮੀਆਂ ਨੂੰ ਅੰਮ੍ਰਿਤਸਰ ਤਬਦੀਲ ਕਰ ਦਿੱਤਾ l ਪ੍ਰਾਪਤ ਜਾਣਕਾਰੀ ਅਨੁਸਾਰ ਦੋਵਾਂ ਵਿਚੋਂ ਇਕ ਜ਼ਖ਼ਮੀ ਦੀ ਮੌਤ ਹੋ ਗਈ ਹੈ, ਜਦਕਿ ਇਕ ਗੰਭੀਰ ਜ਼ਖ਼ਮੀ ਹੈ ਤੇ ਅਜੇ ਤੱਕ ਇਨ੍ਹਾਂ ਨੌਜਵਾਨਾਂ ਦੀ ਸ਼ਨਾਖਤ ਨਹੀਂ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ