JALANDHAR WEATHER

ਪਾਲਤੂ ਕੁੱਤੇ ਦੇ ਕੱਟਣ ਤੋਂ ਬਾਅਦ ਨੌਜਵਾਨ ਦੀ ਹਲਕਾਅ ਕਾਰਨ ਮੌਤ

ਫ਼ਿਰੋਜ਼ਪੁਰ, 14 ਮਾਰਚ (ਬਲਬੀਰ ਸਿੰਘ ਜੋਸਨ)- ਫਿਰੋਜ਼ਪੁਰ ਦੇ ਪਿੰਡ ਸਾਬੂ ਆਣਾ ਦੇ ਨੌਜਵਾਨ ਮਹਿਕ ਦੀਪ ਸਿੰਘ ਪੁੱਤਰ ਰਾਜਬੀਰ ਸਿੰਘ ਉਮਰ 22 ਦੀ ਪਾਲਤੂ ਕੁੱਤੇ ਦੇ ਕੱਟਣ ਤੋਂ ਬਾਅਦ ਹਲਕਾਅ ਕਾਰਨ ਮੌਤ ਹੋ ਗਈ ਹੈ। ਬੀਤੇ ਜਨਵਰੀ ਮਹੀਨੇ ’ਚ ਨੌਜਵਾਨ ਨੂੰ ਇਸ ਦੇ ਹੀ ਪਾਲਤੂ ਕੁੱਤੇ ਨੇ ਵੱਢ ਲਿਆ ਸੀ। ਜਾਣਕਾਰੀ ਅਨੁਸਾਰ ਪਿਛਲੇ ਕੁੱਝ ਦਿਨਾਂ ਤੋਂ ਨੌਜਵਾਨ ਮਹਿਕਦੀਪ ਅਜੀਬ ਹਰਕਤਾਂ ਕਰ ਰਿਹਾ ਸੀ।

ਮ੍ਰਿਤਕ ਨੌਜਵਾਨ ਆਪਣੇ ਹੀ ਪਰਿਵਾਰਕ ਮੈਂਬਰਾਂ ਨਾਲ ਲੜਾਈ ਝਗੜਾ ਕਰ ਰਿਹਾ ਸੀ। ਪਰਿਵਾਰਕ ਮੈਂਬਰਾਂ ਵਲੋਂ ਉਸ ਦਾ ਸਰਕਾਰੀ ਹਸਪਤਾਲ ’ਚ ਇਲਾਜ ਵੀ ਸ਼ੁਰੂ ਕਰਵਾਇਆ ਹੋਇਆ ਸੀ। ਪਰ ਬੀਤੇ ਕੱਲ੍ਹ ਮਹਿਕਦੀਪ ਜਦੋਂ ਆਪਣੇ ਪਰਿਵਾਰਕ ਮੈਂਬਰਾਂ ਨਾਲ ਆਪਣੀ ਦਵਾਈ ਲੈਣ ਲਈ ਸਥਾਨਕ ਸਿਵਲ ਹਸਪਤਾਲ ਆਇਆ ਸੀ ਤਾਂ ਅਚਾਨਕ ਹਲਕਾਅ ਵੱਧ ਗਿਆ। ਇਸ ਮੌਕੇ ਨੌਜਵਾਨ ਵਲੋਂ ਆਪਣੀ ਕਾਰ ਅਤੇ ਸਿਵਲ ਹਸਪਤਾਲ ਅੰਦਰ ਪਏ ਸਮਾਨ ਦੀ ਭੰਨਤੋੜ ਵੀ ਕੀਤੀ ਗਈ। ਨੌਜਵਾਨ ਦੀ ਹਾਲਤ ਨੂੰ ਚਿੰਤਾਜਨਕ ਦੇਖਦੇ ਹੋਏ ਡਾਕਟਰਾਂ ਵਲੋਂ ਉਸ ਨੂੰ ਮੈਡੀਕਲ ਕਾਲਜ ਫਰੀਦਕੋਟ ਇਲਾਜ ਲਈ ਭੇਜ ਦਿੱਤਾ ਗਿਆ। ਪਰ ਨੌਜਵਾਨ ਮਹਕਦੀਪ ਸਿੰਘ ਦੀ ਰਸਤੇ ’ਚ ਹੀ ਮੌਤ ਹੋ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ