ਸ੍ਰੀ ਦਰਬਾਰ ਸਾਹਿਬ ਵਿਖੇ ਨਾਨਕਸ਼ਾਹੀ ਸੰਮਤ 558 ਦੇ ਨਵੇਂ ਸਾਲ ਦੀ ਆਮਦ ਮੌਕੇ ਗੁਰਮਤਿ ਸਮਾਗਮ ਕਰਵਾਇਆ
ਅੰਮ੍ਰਿਤਸਰ 14 ਮਾਰਚ, (ਜਸਵੰਤ ਸਿੰਘ ਜੱਸ)- ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਨਵੇਂ ਸਾਲ ਨਾਨਕਸ਼ਾਹੀ ਸੰਮਤ 558 ਦੀ ਆਮਦ ਮੌਕੇ ਗੁਰਮਤਿ ਸਮਾਗਮ ਸਜਾਇਆ ਗਿਆ। ਇਸ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰ ਪਾਲ ਸਿੰਘ ਬੁੱਟਰ ਅਤੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ ਸਮੇਤ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਜਿੱਥੇ ਸਿੱਖ ਸੰਗਤਾਂ ਨੂੰ ਨਵੇਂ ਸਾਲ ਨਾਨਕਸ਼ਾਹੀ ਸੰਮਤ 558 ਦੀ ਆਰੰਭਤਾ ਦੀ ਵਧਾਈ ਦਿੱਤੀ ਉੱਥੇ ਇਕ ਅਪ੍ਰੈਲ ਤੋਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ ਚਾਰ ਫੀਸਦੀ ਤਨਖਾਹ ਵਿਚ ਵਾਧੇ ਦਾ ਵੀ ਐਲਾਨ ਕੀਤਾ। ਉਹਨਾਂ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਹਫਤੇ ਵਿਚ ਘੱਟੋ ਘੱਟ ਤਿੰਨ ਦਿਨ ਰਵਾਇਤੀ ਪਹਿਰਾਵਾ ਕੁਰਤਾ ਪਜਾਮਾ ਜ਼ਰੂਰ ਪਾਇਆ ਜਾਵੇ ਅਤੇ ਸਵੇਰੇ ਦਫ਼ਤਰ ਡਿਊਟੀ ’ਤੇ ਆਉਣ ਸਮੇਂ ਮੂਲ ਮੰਤਰ ਦਾ ਪਾਠ ਜ਼ਰੂਰ ਕੀਤਾ ਜਾਵੇ।।
;
;
;
;
;
;
;
;