JALANDHAR WEATHER

ਚੋਣ ਕਮਿਸ਼ਨ ਅੱਜ ਕਰ ਸਕਦਾ ਹੈ ਚੋਣਾਂ ਵਾਲੇ ਰਾਜਾਂ ਵਿਚ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ

ਨਵੀਂ ਦਿੱਲੀ, 15 ਮਾਰਚ - ਭਾਰਤੀ ਚੋਣ ਕਮਿਸ਼ਨ ਵਲੋਂ ਅੱਜ ਚੋਣਾਂ ਵਾਲੇ ਰਾਜਾਂ ਵਿਚ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰਨ ਦੀ ਸੰਭਾਵਨਾ ਹੈ। ਅੱਜ ਇਕ ਪ੍ਰੈਸ ਕਾਨਫ਼ਰੰਸ ਵਿਚ ਚੋਣ ਕਮਿਸ਼ਨ ਵਲੋਂ ਪੱਛਮੀ ਬੰਗਾਲ, ਤਾਮਿਲਨਾਡੂ, ਕੇਰਲ, ਅਸਾਮ ਅਤੇ ਪੁਡੂਚੇਰੀ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਪੂਰਾ ਸ਼ਡਿਊਲ ਜਾਰੀ ਕਰਨ ਦੀ ਉਮੀਦ ਹੈ। ਇਹ ਚੋਣਾਂ ਅਗਲੇ ਸਾਲ ਦੀ ਰਾਸ਼ਟਰੀ ਰਾਜਨੀਤੀ ਲਈ ਬਹੁਤ ਮਹੱਤਵਪੂਰਨ ਮੰਨੀਆਂ ਮੰਨੀਆਂ ਜਾ ਰਹੀਆਂ ਹਨ।
ਸੂਤਰਾਂ ਅਨੁਸਾਰ, ਸਭ ਤੋਂ ਵੱਡਾ ਚੋਣ ਮੁਕਾਬਲਾ ਪੱਛਮੀ ਬੰਗਾਲ ਵਿਚ ਦੇਖਣ ਨੂੰ ਮਿਲੇਗਾ, ਜਿੱਥੇ ਤਿੰਨ ਤੋਂ ਚਾਰ ਪੜਾਵਾਂ ਵਿਚ ਵੋਟਾਂ ਹੋ ਸਕਦੀਆਂ ਹਨ। ਅਸਾਮ ਵਿਚ ਦੋ ਪੜਾਵਾਂ ਵਿਚ ਵੋਟਾਂ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, ਤਾਮਿਲਨਾਡੂ, ਕੇਰਲ ਅਤੇ ਪੁਡੂਚੇਰੀ ਇਕੋ ਪੜਾਅ ਵਿਚ ਚੋਣਾਂ ਕਰਵਾਏ ਜਾਣ ਦੀ ਤਿਆਰੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ