ਸਾਹਿਬ ਸ਼੍ਰੀ ਕਾਂਸ਼ੀ ਰਾਮ ਦੇ ਜਨਮ ਦਿਨ 'ਤੇ ਉਘੀਆਂ ਸ਼ਖਸੀਅਤਾਂ ਨੇ ਲੁਆਈ ਹਾਜ਼ਰੀ
ਸ੍ਰੀ ਅਨੰਦਪੁਰ ਸਾਹਿਬ/ ਭਰਤਗੜ੍ਹ, 15 ਮਾਰਚ (ਨਿੱਕੂਵਾਲ/ ਬਾਵਾ)- ਸਾਹਿਬ ਸ਼੍ਰੀ ਕਾਂਸੀ ਰਾਮ ਜੀ ਦੇ ਨਾਨਕਾ ਪਿੰਡ ਬੁੰਗਾ ਸਾਹਿਬ ਵਿਖੇ ਉਨ੍ਹਾਂ ਦੇ 92ਵੇਂ ਜਨਮ ਦਿਨ ਮੌਕੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ ਪੀ, ਸਾਬਕਾ ਪ੍ਰਧਾਨ ਕਾਂਗਰਸ ਪਾਰਟੀ ਸ਼ਮਸ਼ੇਰ ਸਿੰਘ ਦੂਲੋ , ਐਸ. ਸੀ. ਕਮਿਸ਼ਨ ਦੇ ਸਾਬਕਾ ਚੇਅਰਮੈਨ ਰਾਜ ਕੁਮਾਰ ਵੇਰਕਾ , ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ, ਕਾਂਗਰਸ ਐਸ. ਸੀ. ਵਿਭਾਗ ਦੇ ਚੇਅਰਮੈਨ ਰਜਿੰਦਰ ਪਾਲ ਗੌਤਮ, ਸੂਬਾ ਚੇਅਰਮੈਨ ਸੁਧੀਰ ਚੌਧਰੀ, ਸਾਬਕਾ ਵਿਧਾਇਕ ਪਵਨ ਟੀਨੂੰ, ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ, ਉਪ ਚੇਅਰਮੈਨ ਮੋਹਨ ਸਿੰਘ ਭਸੀਨ ਸਮੇਤ ਵੱਡੀ ਗਿਣਤੀ ਵਿਚ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ। ਬਾਅਦ ਵਿਚ ਕੈਬਨਿਟ ਮੰਤਰੀ ਚੀਮਾ ਨੇ ਕਿਹਾ ਕਿ ਪਿੰਡ ਦੇ ਸਕੂਲ ਦਾ ਨਾਮ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦੇ ਨਾਮ ਉਤੇ ਰੱਖਿਆ ਜਾਵੇਗਾ।
ਇਸ ਤੋਂ ਪਹਿਲਾਂ ਬੁਲਾਰਿਆਂ ਨੇ ਕਿਹਾ ਕਿ ਡਾਕਟਰ ਭੀਮ ਰਾਓ ਅੰਬੇਡਕਰ ਤੋਂ ਬਾਅਦ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਹੀ ਹਨ, ਜਿਨ੍ਹਾਂ ਕਰਕੇ ਦਲਿਤ ਸਮਾਜ ਦੀ ਤਰੱਕੀ ਹੋਈ ਹੈ। ਉਨ੍ਹਾਂ ਵੱਲੋਂ ਅਤੀ ਪਿਛੜੇ ਅਤੇ ਗਰੀਬ ਪਰਿਵਾਰਾਂ ਨੂੰ ਸਾਈਕਲ ਉਤੇ ਘੁੰਮ ਕੇ ਜਾਗਰੂਕ ਕੀਤਾ ਗਿਆ, ਜਿਸ ਤੋਂ ਬਾਅਦ ਦਲਿਤ ਵਰਗ ਅੱਜ ਉਚਾਈਆਂ ਨੂੰ ਛੂਹ ਰਿਹਾ ਹੈ। ਕਾਂਸ਼ੀ ਰਾਮ ਫਾਊਂਡੇਸਨ ਦੀ ਚੇਅਰਪਰਸਨ ਅਤੇ ਸਾਹਿਬ ਕਾਂਸ਼ੀ ਰਾਮ ਜੀ ਦੀ ਭੈਣ ਸਵਰਨ ਕੌਰ, ਐਡਵੋਕੇਟ ਲਖਬੀਰ ਸਿੰਘ ਆਦਿ ਬੁਲਾਰਿਆਂ ਨੇ ਸਾਰੀਆਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸਾਰੀਆਂ ਸ਼ਖਸੀਅਤਾਂ ਨੂੰ ਸਾਹਿਬ ਕਾਂਸ਼ੀ ਰਾਮ ਫਾਊਂਡੇਸ਼ਨ ਵਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਸ਼ਖਸੀਅਤਾਂ ਹਾਜ਼ਰ ਸਨ।
;
;
;
;
;
;
;
;