JALANDHAR WEATHER

ਪੰਚਾਇਤ ਸੰਮਤੀ ਦੇ ਚੇਅਰਮੈਨ ਦੀ ਚੋਣ ਨੂੰ ਲੈ ਕੇ ਹੰਗਾਮਾ, ਵਿਧਾਇਕ ਰਾਣਾ ਵਲੋਂ ਸਾਥੀਆਂ ਸਮੇਤ ਦਿਤਾ ਬੀਡੀਪੀਓ ਦਫ਼ਤਰ ਮੂਹਰੇ ਧਰਨਾ

ਸੁਲਤਾਨਪੁਰ ਲੋਧੀ (ਕਪੂਰਥਲਾ), 16 ਮਾਰਚ (ਨਰੇਸ਼ ਹੈਪੀ, ਲਾਡੀ) - ਅੱਜ ਸਵੇਰੇ 10:30 ਵਜੇ ਬੀਡੀਪੀਓ ਦਫਤਰ ਸੁਲਤਾਨਪੁਰ ਲੋਧੀ ਵਿਖੇ ਪੰਚਾਇਤ ਸੰਮਤੀ ਦੀ ਚੋਣ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਸਥਾਨਕ ਪੁਲਿਸ ਨੇ ਇਕ ਬਲਾਕ ਸੰਮਤੀ ਮੈਂਬਰ ਨੂੰ ਅੰਦਰ ਜਾਣ ਤੋਂ ਰੋਕ ਦਿੱਤਾ ਅਤੇ ਉਸ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ । ਇਸ ਦੇ ਰੋਸ ਵਜੋਂ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਬੀਡੀਪੀਓ ਦਫ਼ਤਰ ਦੇ ਬਾਹਰ ਆਪਣੇ ਸਮੂਹ ਬਲਾਕ ਸੰਮਤੀ ਮੈਂਬਰ ਸਾਥੀਆਂ ਅਤੇ ਸਮਰਥਕਾਂ ਨੂੰ ਲੈ ਕੇ ਰੋਸ ਧਰਨਾ ਦੇ ਦਿੱਤਾ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤਿ। ਵਿਧਾਇਕ ਰਾਣਾ ਨੇ ਦੋਸ਼ ਲਾਇਆ ਕਿ ਸੱਤਾਧਰੀ ਧਿਰ ਨੇ ਆਪਣੀ ਹਾਰ ਨੂੰ ਵੇਖਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਚੇਅਰਮੈਨ ਸਾਡੀ ਧਿਰ ਦਾ ਬਣਨਾ ਸੀ, ਜਿਸ ਨੂੰ ਲੈ ਕੇ ਵਿਰੋਧੀ ਧਿਰ ਬੁਖ਼ਲਾਹਟ ਵਿਚ ਸੀ। ਵਿਧਾਇਕ ਰਾਣਾ ਨੇ ਪੁਲਿਸ ਦੀ ਧੱਕੇਸ਼ਾਹੀ ਦਾ ਵੀ ਵਿਰੋਧ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਉਹ ਇਹ ਧੱਕੇਸ਼ਾਹੀ ਨਹੀਂ ਹੋਣ ਦੇਣਗੇ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਬਲਾਕ ਸੰਮਤੀ ਮੈਂਬਰਾਂ ਅਤੇ ਸਮਰਥਕਾਂ ਨੇ ਵੀ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਅਤੇ ਉਨ੍ਹਾਂ ਦੇ ਸਮਰਥਕਾਂ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਦੋਸ਼ ਲਾਇਆ ਕਿ ਉਹ ਗੁਨਾਹਗਾਰ ਵਿਅਕਤੀ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਧੱਕੇਸ਼ਾਹੀ ਕਰ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ