JALANDHAR WEATHER

‘ਆਪ’ ਸਰਕਾਰ ਨੇ 4 ਸਾਲਾਂ ’ਚ ਪੂਰੇ ਕੀਤੇ ਆਪਣੇ ਸਾਰੇ ਵਾਅਦੇ- ਮੁੱਖ ਮੰਤਰੀ

ਚੰਡੀਗੜ੍ਹ, 16 ਮਾਰਚ- ਅੱਜ ਆਮ ਆਦਮੀ ਦੀ ਸਰਕਾਰ ਬਣੀ ਨੂੰ 4 ਸਾਲ ਹੋ ਗਏ ਹਨ। ਇਸ ਮੌਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ 4 ਸਾਲਾਂ ਵਿਚ ਹੀ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਚੋਣ ਮੈਨੀਫੈਸਟੋ ਵਿਚ ਵਾਅਦੇ ਪੂਰੇ ਕਰਨ ਦਾ ਸਮਾਂ 5 ਸਾਲ ਸੀ, ਪਰ ਸਾਡੀ ਸਰਕਾਰ ਨੇ ਇਹ ਵਾਅਦੇ 4 ਸਾਲਾਂ ਵਿਚ ਹੀ ਪੂਰੇ ਕੀਤੇ ਹਨ। ਇਸ ਮੌਕੇ ਮੁੱਖ ਮੰਤਰੀ ਨੇ ਆਪਣੇ ਕੰਮਾਂ ਦੀ ਇਕ ਬੁੱਕਲੇਟ ਵੀ ਜਾਰੀ ਕੀਤੀ।

ਮਾਨ ਸਰਕਾਰ ਨੇ ਆਪਣੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਨੇ ਹਰ ਘਰ ਨੂੰ ਮੁਫਤ ਬਿਜਲੀ ਦਿੱਤੀ ਤੇ ਬਿਜਲੀ ਦਾ ਬਕਾਇਆ ਵੀ ਮਾਫ ਕੀਤਾ। ਉਨ੍ਹਾਂ ਕਿਹਾ ਕਿ ਬਿਨਾਂ ਕੱਟ ਖੇਤੀ ਲਈ 8 ਘੰਟੇ ਬਿਜਲੀ ਵੀ ਦਿੱਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ