ਸ੍ਰੀ ਹੇਮਕੁੰਟ ਸਾਹਿਬ ਦੇ 23 ਮਈ ਨੂੰ ਖੁੱਲ੍ਹਣਗੇ ਕਿਵਾੜ
ਅੰਮ੍ਰਿਤਸਰ, 16 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 23 ਮਈ ਨੂੰ ਖੁੱਲ੍ਹਣਗੇ। ਉਨ੍ਹਾਂ ਦੱਸਿਆ ਕਿ ਸਾਲਾਨਾ ਯਾਤਰਾ ਸੰਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਉੱਤਰਾਖੰਡ ਦੇ ਮੁੱਖ ਸਕੱਤਰ ਸ੍ਰੀ ਆਨੰਦ ਵਰਧਨ ਨਾਲ ਮੁਲਾਕਾਤ ਕੀਤੀ ਅਤੇ ਵਿਸਤ੍ਰਿਤ ਵਿਚਾਰ-ਵਟਾਂਦਰੇ ਅਤੇ ਮੌਜੂਦਾ ਮੌਸਮ ਦੇ ਹਾਲਾਤ ਦਾ ਮੁਲਾਂਕਣ ਕਰਨ ਤੋਂ ਬਾਅਦ, ਦੋਵੇਂ ਧਿਰਾਂ ਸ਼ਨੀਵਾਰ, 23 ਮਈ, 2026 ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੋਲ੍ਹਣ ਲਈ ਆਪਸੀ ਸਹਿਮਤੀ ਬਣੀ ਹੈ।
;
;
;
;
;
;