JALANDHAR WEATHER

‘ਆਪ’ ਖਿਲਾਫ ਕਾਂਗਰਸ ਦਾ ਹੱਲਾ ਬੋਲ ਧਰਨਾ

ਮਾਛੀਵਾੜਾ ਸਾਹਿਬ, 16 ਮਾਰਚ (ਮਨੋਜ ਕੁਮਾਰ)- ਸਥਾਨਕ ਬਲਾਕ ਸੰਮਤੀ ਦੀ ਚੇਅਰਪਰਸਨ ਤੇ ਵਾਈਸ ਚੇਅਰਮੈਨ ਦੀ ਚੋਣ ਨੂੰ ਗੈਰ-ਸੰਵਾਧਾਨਿਕ ਕਰਾਰ ਦਿੰਦੇ ਹੋਏ ਕਾਂਗਰਸ ਪਾਰਟੀ ਦਾ ਹੱਲਾ ਬੋਲ ਧਰਨਾ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਅੱਗੇ ਲਗਾਇਆ ਗਿਆ। ਜਿਸਦੀ ਅਗਵਾਈ ਸਮਰਾਲਾ ਹਲਕੇ ਤੋਂ ਪਾਰਟੀ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਕੀਤੀ। ਇਸ ਮੌਕੇ ਬਲਾਕ ਕਾਂਗਰਸ ਪਾਰਟੀ ਦੇ ਪ੍ਰਧਾਨ ਪਰਮਿੰਦਰ ਤਿਵਾੜੀ, ਕਸਤੂਰੀ ਲਾਲ ਮਿੰਟੂ, ਜੇ ਪੀ ਮੱਕੜ, ਜਗਜੀਤ ਸਿੰਘ ਪਿਰਥੀਪੁਰ ਸਮੇਤ ਹੋਰ ਕਈ ਆਗੂਆਂ ਨੇ ਆਪ ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਬਿਨਾਂ ਬਹੁਮਤ ਤੋਂ ਬਲਾਕ ਸੰਮਤੀ ਦੀ ਚੇਅਰਪਰਸਨ ਤੇ ਵਾਈਸ ਚੇਅਰਮੈਨ ਦੀ ਚੋਣ ਨੂੰ ਲੋਕਤੰਤਰ ਦੀ ਹੱਤਿਆ ਦੱਸਿਆ। ਇਸ ਮੌਕੇ ਸਥਾਨਕ ਸ਼ਹਿਰ ਤੋਂ ਇਲਾਵਾ ਆਸ-ਪਾਸ ਦੇ ਪਿੰਡਾਂ ਤੋਂ ਕਾਫੀ ਸੰਖਿਆ ਵਿਚ ਪਾਰਟੀ ਵਰਕਰ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ