ਮੋਗਾ ਦੇ 3 ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਮੋਗਾ, 16 ਮਾਰਚ- ਮੋਗਾ ਦੇ ਤਿੰਨ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਮੋਗਾ ਦੇ ਗੋਥੇਆਲਾ ਸਰਕਾਰੀ ਸਕੂਲ, ਉਗੋਕੇ ਸਰਕਾਰੀ ਸਕੂਲ, ਝੰਡਿਆਣਾ ਸਰਕਾਰੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੀ ਈਮੇਲ ਮਿਲੀ ਹੈ, ਜਿਸ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ਅਤੇ ਸਕੂਲ ਦੇ ਪ੍ਰਿੰਸੀਪਲ ਰਾਜੇਸ਼ ਕੁਮਾਰ ਗਰਗ ਸਕੂਲ ਵਲੋਂ ਇਸ ਸੰਬੰਧੀ ਆਪਣੇ ਉੱਚ ਅਧਿਕਾਰੀ ਅਤੇ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਗਿਆ ਹੈ। ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਬੰਬ ਨਿਰੋਧਕ ਟੀਮਾਂ ਮੌਕੇ ਉਤੇ ਭੇਜ ਦਿੱਤੀਆਂ ਗਈਆਂ ਹਨ ਅਤੇ ਸਕੂਲ ਵਿਚ ਆਏ ਹੋਏ ਵਿਦਿਆਰਥੀਆਂ ਨੂੰ ਘਰ ਭੇਜ ਦਿੱਤਾ ਗਿਆ ਹੈ। ਉੱਥੇ ਹੀ ਅਧਿਆਪਕ ਤੇਜਵੰਤ ਸਿੰਘ ਸੰਧੂ ਨੇ ਦੱਸਿਆ ਕਿ ਉਹ ਅੱਜ ਰੋਜਾਨਾ ਦੀ ਤਰ੍ਹਾਂ ਸਕੂਲ ਆਏ ਤਾਂ ਉਸ ਤੋਂ ਬਾਅਦ ਰੁਟੀਨ ਦੀ ਚੈਕਿੰਗ ਦੌਰਾਨ ਉਨ੍ਹਾਂ ਵਲੋਂ ਸਕੂਲ ਦੀ ਈਮੇਲ ਚੈੱਕ ਕੀਤੀ ਗਈ, ਜਿਸ ਵਿਚ ਸਰਕਾਰੀ 3 ਸਕੂਲਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ, ਜਿਸ ਤੋਂ ਬਾਅਦ ਬੱਚਿਆਂ ਨੂੰ ਬਿਨਾਂ ਦੱਸੇ ਘਰ ਭੇਜ ਦਿੱਤਾ ਗਿਆ।
;
;
;
;
;
;