JALANDHAR WEATHER

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਸਮੁੰਦਰੀ ਗੁ. ਗੁਰੂ ਕਾ ਬਾਗ ਵਿਖੇ ਨਤਮਸਤਕ

ਗੁਰੂ ਕਾ ਬਾਗ /ਜਗਦੇਵ ਕਲਾਂ (ਅੰਮ੍ਰਿਤਸਰ), 16 ਮਾਰਚ (ਸ਼ਰਨਜੀਤ ਸਿੰਘ ਗਿੱਲ) - ਦਿੱਲੀ ਦੇ ਨਵ ਨਿਯੁਕਤ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਸਮੁੰਦਰੀ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪਾਵਨ ਚਰਨ ਛੋਹ ਧਰਤੀ ਇਤਿਹਾਸਿਕ ਗੁਰਦੁਆਰਾ ਗੁਰੂ ਕਾ ਬਾਗ (ਘੁੱਕੇਵਾਲੀ) ਅੰਮ੍ਰਿਤਸਰ ਵਿਖੇ ਨਤਮਸਤਕ ਹੋਏ ਅਤੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਬੜੇ ਭਾਗਾਂ ਵਾਲੇ ਹਨ ਕਿ ਉਨ੍ਹਾਂ ਨੂੰ 2 ਸ਼ਹੀਦ ਗੁਰੂਆਂ ਦੀ ਪਾਵਨ ਚਰਨ ਛੋਹ ਇਸ ਮਹਾਨ ਧਰਤੀ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ