JALANDHAR WEATHER

ਅਸੀਂ ਹਰ ਸੂਬੇ ਵਿਚ ਲਹਿਰਾਵਾਂਗੇ ਭਾਜਪਾ ਦਾ ਝੰਡਾ-ਕੰਗਨਾ ਰਣੌਤ

 ਨਵੀਂ ਦਿੱਲੀ, 16 ਮਾਰਚ (ਏਐਨਆਈ)- ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੇ ਚੋਣਾਂ ਦੀਆਂ ਤਰੀਕਾਂ ਦੇ ਐਲਾਨ 'ਤੇ ਬੋਲਦਿਆਂ ਕਿਹਾ, "ਅਸੀਂ ਜ਼ਰੂਰ ਜਿੱਤਾਂਗੇ। ਸਾਰੇ ਵਰਕਰ ਇਸ ਕੰਮ ਵਿਚ ਰੁੱਝੇ ਹੋਏ ਹਨ ਅਤੇ ਅਸੀਂ ਹਰ ਜਗ੍ਹਾ ਭਾਜਪਾ ਦਾ ਝੰਡਾ ਲਹਿਰਾਵਾਂਗੇ।"

ਜ਼ਿਕਰਯੋਗ ਹੈ ਕਿ ਲੰਘੇ ਦਿਨ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਲੋਂ 5 ਸੂੂਬਿਆਂ ਵਿਚ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਵਲੋਂ 4 ਸੂਬਿਆਂ ਤੇ ਇਕ ਕੇਂਦਰ ਸ਼ਾਸ਼ਿਤ ਪ੍ਰਦੇਸ਼ ਵਿਚ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਅਸਾਮ ਤੇ ਕੇਰਲ ਵਿਚ 9 ਅਪ੍ਰੈਲ ਨੂੰ ਵੋਟਾਂ ਪੈਣਗੀਆਂ। ਪੱਛਮੀ ਬੰਗਾਲ ਵਿਚ 23 ਤੇ 29 ਅਪ੍ਰੈਲ ਨੂੰ ਵੋਟਾਂ ਪੈਣਗੀਆਂ। ਤਾਮਿਲਨਾਡੂ ਵਿਚ ਵੀ 23 ਅਪ੍ਰੈਲ ਨੂੰ ਵੋਟਾਂ ਪੈਣਗੀਆਂ। ਪੁ਼ਡੂਚੇਰੀ ਵਿਚ ਵੀ 9 ਅਪ੍ਰੈਲ ਨੂੰ ਵੋਟਾਂ ਪੈਣਗੀਆਂ। ਇਨ੍ਹਾਂ ਸਾਰੇ ਸੂਬਿਆਂ ਵਿਚ 4 ਮਈ ਨੂੰ ਗਿਣਤੀ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ