ਪ੍ਰਸਿੱਧ ਪੰਥ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖ਼ਿਲਾਫ਼ ਸੰਮਨ ਜਾਰੀ
ਫ਼ਤਹਿਗੜ੍ਹ ਸਾਹਿਬ, 16 ਮਾਰਚ (ਬਲਜਿੰਦਰ ਸਿੰਘ)- ਪ੍ਰਸਿੱਧ ਪੰਥ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖਿਲਾਫ ਮਾਣਹਾਨੀ ਮਾਮਲੇ ਵਿਚ ਮਾਣਯੋਗ ਅਦਾਲਤ ਵਲੋਂ ਸੰਮਨ ਜਾਰੀ ਕੀਤੇ ਗਏ ਹਨ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਨੇ ਦੱਸਿਆ ਕਿ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵਲੋਂ ਸਾਲ 2019 ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਅਤੇ ਉਨ੍ਹਾਂ ਦੇ ਪਿਤਾ ਸੰਤ ਬਾਬਾ ਹਰੀ ਸਿੰਘ ਰੰਧਾਵਾ ਖਿਲਾਫ ਕਥਿਤ ਤੌਰ ’ਤੇ ਗਲਤ ਟਿੱਪਣੀ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵੱਲੋਂ ਮਾਣਯੋਗ ਅਦਾਲਤ ਸ੍ਰੀ ਫਤਿਹਗੜ੍ਹ ਸਾਹਿਬ ਵਿਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਉਕਤ ਟਿੱਪਣੀ ਕਾਰਨ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚੀ ਹੈ। ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਪੇਸ਼ ਕੀਤੇ ਗਏ ਤੱਥਾਂ ਨੂੰ ਦੇਖਦਿਆਂ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕਰ ਦਿੱਤੇ ਹਨ। ਐਡਵੋਕੇਟ ਧਾਰਨੀ ਨੇ ਕਿਹਾ ਕਿ ਹੁਣ ਅਦਾਲਤ ਵੱਲੋਂ ਨਿਰਧਾਰਿਤ ਮਿਤੀ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
;
;
;
;
;
;