ਸੜਕ ਹਾਦਸੇ ਵਿਚ ਜ਼ਖਮੀ ਨੌਜਵਾਨ ਦੀ ਇਲਾਜ ਦੌਰਾਨ ਹੋਈ ਮੌਤ
ਕਪੂਰਥਲਾ, 16 ਮਾਰਚ (ਅਮਨਜੋਤ ਸਿੰਘ ਵਾਲੀਆ)- ਬੀਤੇ ਦਿਨੀਂ ਕਰਤਾਰਪੁਰ ਰੋਡ 'ਤੇ ਬ੍ਰਿਗੇਡੀਅਰ ਕੰਟੀਨ ਸਾਹਮਣੇ ਅਣਪਛਾਤੇ ਵਾਹਨ ਵਲੋਂ ਮੋਟਰਸਾਈਕਲ ਚਾਲਕ ਨੂੰ ਟੱਕਰ ਮਾਰ ਦਿੱਤੀ ਗਈ ਸੀ, ਜਿਸ ਵਿਚ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਸੀ, ਜਿਸਨੂੰ ਪਰਿਵਾਰਕ ਮੈਂਬਰਾਂ ਨੇ ਜਲੰਧਰ ਦੇ ਨਿੱਜੀ ਹਸਪਤਾਲ ਦਾਖਲ ਕਰਵਾਇਆ ਸੀ। ਜਿਸਦੀ ਬੀਤੀ ਰਾਤ ਇਲਾਜ ਦੌਰਾਨ ਮੌਤ ਹੋ ਗਈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਸਬ ਇੰਸਪੈਕਟਰ ਸ਼ਿਵਰਾਜ ਚੌਹਾਨ ਨੇ ਦੱਸਿਆ ਕਿ ਜਤਿੰਦਰ ਸਿੰਘ ਪੁੱਤਰ ਸਤਨਾਮ ਵਾਸੀ ਡਿਫੈਂਸ ਕਾਲੋਨੀ ਜੋ ਕਿ ਬੀਤੀ 11 ਮਾਰਚ ਨੂੰ ਸੜਕ ਹਾਦਸੇ ਵਿਚ ਜ਼ਖਮੀ ਹੋ ਗਿਆ ਸੀ, ਜਿਸਦੀ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ ਸੀ, ਜਿਸਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮੁਰਦਾਘਰ ਵਿਚ ਰੱਖਵਾ ਦਿੱਤਾ ਗਿਆ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
;
;
;
;
;
;