ਬਜਟ ਸੈਸ਼ਨ ਦੇ ਦੂਜੇ ਪੜਾਅ ਦਾ ਅੱਜ 7ਵਾਂ ਦਿਨ
ਨਵੀਂ ਦਿੱਲੀ, 17 ਮਾਰਚ- ਅੱਜ ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ਦਾ ਸੱਤਵਾਂ ਦਿਨ ਹੈ। ਪਹਿਲੇ ਪੜਾਅ ਦੌਰਾਨ ਮੁਅੱਤਲ ਕੀਤੇ ਗਏ ਅੱਠ ਵਿਰੋਧੀ ਸੰਸਦ ਮੈਂਬਰਾਂ ਦੀ ਮੁਅੱਤਲੀ ਅੱਜ ਹਟਾਈ ਜਾ ਸਕਦੀ ਹੈ। ਸੂਤਰਾਂ ਅਨੁਸਾਰ ਸੋਮਵਾਰ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਦੀ ਪ੍ਰਧਾਨਗੀ ਹੇਠ ਹੋਈ ਸਰਬ-ਪਾਰਟੀ ਮੀਟਿੰਗ ਵਿਚ ਇਸ 'ਤੇ ਸਹਿਮਤੀ ਬਣੀ ਸੀ।
ਸੂਤਰਾਂ ਨੇ ਦੱਸਿਆ ਕਿ ਸੰਸਦ ਮੈਂਬਰਾਂ ਦੀ ਮੁਅੱਤਲੀ ਰੱਦ ਕਰਨ ਦਾ ਪ੍ਰਸਤਾਵ ਮੰਗਲਵਾਰ ਨੂੰ ਸੰਸਦ ਵਿਚ ਲਿਆਂਦਾ ਜਾਵੇਗਾ। ਮੀਟਿੰਗ ਵਿਚ ਇਹ ਵੀ ਫੈਸਲਾ ਕੀਤਾ ਗਿਆ ਕਿ ਸੰਸਦ ਮੈਂਬਰ ਸਦਨ ਵਿਚ ਤਖ਼ਤੀਆਂ ਅਤੇ ਏ.ਆਈ-ਜਨਰੇਟ ਕੀਤੀਆਂ ਤਸਵੀਰਾਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨਗੇ ਅਤੇ ਸਦਨ ਦੀ ਮਰਿਆਦਾ ਬਣਾਈ ਰੱਖਣਗੇ।
ਇਨ੍ਹਾਂ ਅੱਠ ਸੰਸਦ ਮੈਂਬਰਾਂ ਨੂੰ 4 ਫਰਵਰੀ ਨੂੰ ਪੂਰੇ ਬਜਟ ਸੈਸ਼ਨ ਲਈ ਲੋਕ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਉਨ੍ਹਾਂ 'ਤੇ ਹੰਗਾਮੇ ਦੌਰਾਨ ਸਪੀਕਰ ਕ੍ਰਿਸ਼ਨਾ ਪ੍ਰਸਾਦ ਟੇਨੇਟੀ ਦੀ ਕੁਰਸੀ ਵੱਲ ਕਾਗਜ਼ ਸੁੱਟਣ ਦਾ ਦੋਸ਼ ਸੀ। ਇਹ ਹੰਗਾਮਾ ਉਦੋਂ ਹੋਇਆ ਜਦੋਂ ਰਾਹੁਲ ਗਾਂਧੀ ਸਦਨ ਵਿਚ ਪੂਰਬੀ ਲੱਦਾਖ ਵਿਚ 2020 ਦੇ ਭਾਰਤ-ਚੀਨ ਸਰਹੱਦੀ ਤਣਾਅ ਦਾ ਹਵਾਲਾ ਦੇ ਰਹੇ ਸਨ।
;
;
;
;
;
;
;
;