JALANDHAR WEATHER

ਈਰਾਨ ਦੇ ਸੁਰੱਖਿਆ ਮੁਖੀ ਅਲੀ ਲਾਰੀਜਾਨੀ ਤੇ ਉਨ੍ਹਾਂ ਦੇ ਪੁੱਤਰ ਦੀ ਇਜ਼ਰਾਈਲੀ ਹਮਲੇ ’ਚ ਮੌਤ ਦੀ ਹੋਈ ਪੁਸ਼ਟੀ

ਤਹਿਰਾਨ, 18 ਮਾਰਚ- ਅੱਜ ਅਮਰੀਕਾ, ਇਜ਼ਰਾਈਲ ਅਤੇ ਈਰਾਨ ਵਿਚਕਾਰ ਜੰਗ ਦਾ 19ਵਾਂ ਦਿਨ ਹੈ। ਈਰਾਨ ਦੇ ਸੁਰੱਖਿਆ ਮੁਖੀ ਅਲੀ ਲਾਰੀਜਾਨੀ ਅਤੇ ਉਨ੍ਹਾਂ ਦੇ ਪੁੱਤਰ ਦੀ ਕੱਲ੍ਹ ਇਜ਼ਰਾਈਲੀ ਹਮਲੇ ਵਿਚ ਮੌਤ ਹੋ ਗਈ। ਈਰਾਨ ਦੇ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ ਨੇ ਅੱਜ ਇਸ ਦੀ ਪੁਸ਼ਟੀ ਕੀਤੀ ਹੈ।

ਫਿਰ ਰੈਵੋਲਿਊਸ਼ਨਰੀ ਗਾਰਡ ਕੋਰ ਨੇ ਇਜ਼ਰਾਈਲ ਦੀ ਰਾਜਧਾਨੀ ਤੇਲ ਅਵੀਵ ਵਿਚ 100 ਤੋਂ ਵੱਧ ਥਾਵਾਂ 'ਤੇ ਮਿਜ਼ਾਈਲ ਹਮਲੇ ਕੀਤੇ। ਈਰਾਨ ਦਾ ਦਾਅਵਾ ਹੈ ਕਿ ਇਹ ਹਮਲੇ ਲਾਰੀਜਾਨੀ, ਉਨ੍ਹਾਂ ਦੇ ਪੁੱਤਰ ਅਤੇ ਬਾਸੀਜ ਅਰਧ ਸੈਨਿਕ ਬਲ ਦੇ ਕਮਾਂਡਰ ਘੋਲਮਰੇਜ਼ਾ ਸੁਲੇਮਾਨੀ ਦੀ ਹੱਤਿਆ ਦਾ ਬਦਲਾ ਲੈਣ ਲਈ ਕੀਤੇ ਗਏ ਸਨ।

ਈਰਾਨ ਨੇ ਇਹ ਵੀ ਦਾਅਵਾ ਕੀਤਾ ਕਿ ਇਜ਼ਰਾਈਲ ਦੀ ਮਜ਼ਬੂਤ ​​ਰੱਖਿਆ ਪ੍ਰਣਾਲੀ ਵੀ ਇਨ੍ਹਾਂ ਹਮਲਿਆਂ ਨੂੰ ਰੋਕਣ ਵਿਚ ਅਸਫ਼ਲ ਰਹੀ। ਇਜ਼ਰਾਈਲ ਦਾ ਕਹਿਣਾ ਹੈ ਕਿ ਮਿਜ਼ਾਈਲ ਦੇ ਮਲਬੇ ਕਾਰਨ ਇਕ ਔਰਤ ਦੀ ਮੌਤ ਹੋ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ