JALANDHAR WEATHER

ਕਲਾਨੌਰ ਪੰਚਾਇਤ ਸੰਮਤੀ ਚੇਅਰਮੈਨ ਦੀ ਚੋਣ ਅੱਜ, ਪੁਲਿਸ ਨੇ ਕੀਤੇ ਪੁਖਤਾ ਪ੍ਰਬੰਧ

ਕਲਾਨੌਰ (ਗੁਰਦਾਸਪੁਰ), 18 ਮਾਰਚ (ਪੁਰੇਵਾਲ)- ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਇਤਿਹਾਸਕ ਕਸਬਾ ਕਲਾਨੌਰ ਵਿਚ ਪੰਚਾਇਤ ਸੰਮਤੀ ਦੀ ਅੱਜ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਹੋਣ ਜਾ ਰਹੀ ਚੋਣ ਨੂੰ ਸੁਚਾਰੂ ਢੰਗ ਨਾਲ ਨੇਪੜੇ ਚਾੜਨ ਲਈ ਪੰਜਾਬ ਪੁਲਿਸ ਵਾਲਾ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸਥਾਨਕ ਐਸ.ਡੀ.ਐਮ. ਦਫ਼ਤਰ ਵਿਖੇ ਆਯੋਜਿਤ ਹੋਣ ਵਾਲੀ ਇਸ ਚੋਣ ਪ੍ਰਕਿਰਿਆ ਵਿਚ ਕਿਸੇ ਵੀ ਅਣ-ਹੋਣੀ ਘਟਨਾ ਨੂੰ ਰੋਕਣ ਲਈ ਵੱਡੀ ਗਿਣਤੀ ’ਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੰਚਾਇਤ ਸੰਮਤੀ ਕਲਾਨੌਰ ਵਿਚ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਨਿਯੁਕਤੀ ਸੰਬੰਧੀ ਪਹਿਲਾਂ ਚੋਣ ਦੋ ਵਾਰ ਰੱਦ ਹੋ ਚੁੱਕੀ ਹੈ।

ਦੱਸਣ ਯੋਗ ਹੈ ਕਿ ਬੀਤੇ ਦਿਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਕਸਬਾ ਡੇਰਾ ਬਾਬਾ ਨਾਨਕ ਵਿਖੇ ਵੀ ਪੰਚਾਇਤ ਸੰਮਤੀ ਦੀ ਚੋਣ ਦੌਰਾਨ ਵੱਡੀ ਸੰਖਿਆ ਵਿਚ ਪੁਲਿਸ ਅਮਲਾ ਤਾਇਨਾਤ ਸੀ ਅਤੇ ਇਸ ਦੌਰਾਨ ਜੱਗੂ ਭਗਵਾਨਪੁਰ ਦੇ ਰਿਸ਼ਤੇਦਾਰ ਰਾਜਵਿੰਦਰ ਕੌਰ ਵੋਟਾਂ ਨਾਲ ਚੇਅਰਪਰਸਨ ਬਣੇ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ