JALANDHAR WEATHER

ਰਾਹੁਲ ਅਤੇ ਪ੍ਰਿਯੰਕਾ ਵਲੋਂ ਗਡਕਰੀ ਨਾਲ ਮੁਲਾਕਾਤ

ਨਵੀਂ ਦਿੱਲੀ, 18 ਮਾਰਚ - ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਬੱਸ ਅਤੇ ਟਰੱਕ ਬਾਡੀ ਨਿਰਮਾਤਾਵਾਂ ਦੀ ਐਸੋਸੀਏਸ਼ਨ ਦੇ ਨਾਲ ਅੱਜ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਅਤੇ ਮੰਤਰਾਲੇ ਦੇ ਨਿਯਮਾਂ ਕਾਰਨ ਐਸੋਸੀਏਸ਼ਨ ਨੂੰ ਆ ਰਹੀਆਂ ਸਮੱਸਿਆਵਾਂ 'ਤੇ ਚਰਚਾ ਕੀਤੀ।  ਇਸ ਮੁਲਾਕਾਤ ਦੌਰਾਨ ਸਰਕਾਰ ਦੇ ਨਵੇਂ ਮਾਪਦੰਡਾਂ ਅਤੇ ਫੀਸਾਂ 'ਤੇ ਚਿੰਤਾ ਪ੍ਰਗਟ ਕੀਤੀ ਗਈ।ਮੰਤਰੀ ਗਡਕਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਦੀਆਂ ਚਿੰਤਾਵਾਂ 'ਤੇ ਵਿਚਾਰ ਕਰੇਗੀ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਕੰਮ ਕਰੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ