JALANDHAR WEATHER

ਪੰਜਾਬ ਤੇ ਚੰਡੀਗੜ੍ਹ ’ਚ ਅੱਜ ਮੀਂਹ ਤੇ ਤੂਫ਼ਾਨ ਦੀ ਚਿਤਾਵਨੀ ਜਾਰੀ

ਚੰਡੀਗੜ੍ਹ, 19 ਮਾਰਚ- ਦੋ ਦਿਨਾਂ ਤੋਂ ਰੁੱਕ ਰੁੱਕ ਕੇ ਪੈ ਰਹੇ ਮੀਂਹ ਅਤੇ ਪਹਾੜਾਂ ਵਿਚ ਬਰਫ਼ਬਾਰੀ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿਚ ਠੰਢ ਵਾਪਸ ਆ ਗਈ ਹੈ। 24 ਘੰਟਿਆਂ ਵਿਚ ਤਾਪਮਾਨ 3.5 ਡਿਗਰੀ ਘੱਟ ਗਿਆ ਹੈ, ਜੋ ਆਮ ਨਾਲੋਂ 4.1 ਡਿਗਰੀ ਘੱਟ ਹੈ। ਅੱਜ ਤੋਂ ਅਤੇ ਅਗਲੇ ਦੋ ਦਿਨਾਂ ਤੱਕ ਕੁਝ ਇਲਾਕਿਆਂ ਵਿਚ ਗਰਜ, ਤੇਜ਼ ਹਵਾਵਾਂ ਅਤੇ ਗੜੇਮਾਰੀ ਲਈ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਪਟਿਆਲਾ ਵਿਚ ਤਾਪਮਾਨ 27.7 ਡਿਗਰੀ ਦਰਜ ਕੀਤਾ ਗਿਆ ਹੈ।

ਅੱਜ 5 ਜ਼ਿਲ੍ਹਿਆਂ ਵਿਚ ਗਰਜ ਅਤੇ 19 ਜ਼ਿਲ੍ਹਿਆਂ ਵਿਚ ਮੀਂਹ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿਚ ਕੁਝ ਥਾਵਾਂ 'ਤੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ,ਜਦਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ.ਏ.ਐਸ.ਵਿਚ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ