JALANDHAR WEATHER

ਅਜਨਾਲਾ ਨੇੜਲੇ ਪਿੰਡ ਲੱਖੂਵਾਲ ਦੀ ਘੇਰਾਬੰਦੀ, ਨਸ਼ਾ ਤਸਕਰਾਂ ਨੂੰ ਪਈਆਂ ਭਾਜੜਾਂ

ਅਜਨਾਲਾ, 19 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) — ਅਜਨਾਲਾ ਨੇੜਲੇ ਪਿੰਡ ਲੱਖੂਵਾਲ ਵਿਚ ਪੁਲਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਕਾਸੋ ਆਪ੍ਰੇਸ਼ਨ ਚਲਾਇਆ ਗਿਆ। ਇਹ ਵਿਸ਼ੇਸ਼ ਆਪ੍ਰੇਸ਼ਨ ਡੀ.ਐਸ.ਪੀ. ਗੁਰਵਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਕੀਤਾ ਗਿਆ। ਥਾਣਾ ਅਜਨਾਲਾ, ਰਮਦਾਸ ਅਤੇ ਝੰਡੇਰ ਦੀਆਂ ਪੁਲਸ ਟੀਮਾਂ ਨੇ ਪਿੰਡ ਦੀ ਘੇਰਾਬੰਦੀ ਕਰਕੇ ਘਰ-ਘਰ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਕਈ ਨਸ਼ਾ ਤਸਕਰ ਪੁਲਸ ਦੀ ਕਾਰਵਾਈ ਤੋਂ ਬਚਣ ਲਈ ਘਰਾਂ ਦੀਆਂ ਕੰਧਾਂ ਟੱਪ ਕੇ ਫਰਾਰ ਹੋ ਗਏ, ਜਦਕਿ ਕੁਝ ਸ਼ੱਕੀ ਵਿਅਕਤੀਆਂ ਨੂੰ ਪੁਲਸ ਵਲੋਂ ਹਿਰਾਸਤ ਵਿਚ ਲਿਆ ਗਿਆ ਹੈ।

ਡੀ.ਐਸ.ਪੀ. ਗੁਰਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਇਹ ਆਪ੍ਰੇਸ਼ਨ ਨਸ਼ਿਆਂ ਦੇ ਖ਼ਿਲਾਫ਼ ਚਲ ਰਹੀ ਮੁਹਿੰਮ ਦਾ ਹਿੱਸਾ ਹੈ ਅਤੇ ਇਲਾਕੇ ਵਿਚ ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਡੀ.ਐਸ.ਪੀ. ਗੁਰਵਿੰਦਰ ਸਿੰਘ ਔਲਖ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਅਜਨਾਲਾ ਖੇਤਰ ਅੰਦਰ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ ਅਤੇ ਅਜਿਹੇ ਤੱਤਾਂ ਨੂੰ ਕਾਨੂੰਨ ਦੇ ਘੇਰੇ ਵਿਚ ਲਿਆਂਦਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ