ਸਰਗਰਮ ਆਗੂ 4 ਕਿੱਲੋ 300 ਗ੍ਰਾਮ ਹੈਰੋਇਨ ਤੇ ਅਸਲ੍ਹੇ ਸਮੇਤ ਕਾਬੂ
ਚੌਕ ਮਹਿਤਾ, 19 ਮਾਰਚ (ਧਰਮਿੰਦਰ ਸਿੰਘ ਭੰਮਰਾ )- ਥਾਣਾ ਮਹਿਤਾ ਦੀ ਪੁਲੀਸ ਨੇ ਵੱਡੀ ਮਾਤਰਾ ਵਿਚ ਹੈਰੋਇਨ ਅਤੇ ਨਾਜਾਇਜ਼ ਹਥਿਆਰ ਬਰਾਮਦ ਕਰਕੇ 3 ਵਿਅਕਤੀਆਂ ਖ਼ਿਲਾਫ਼ ਮੁਕਦਮਾ ਦਰਜ ਕੀਤਾ ਹੈ। ਐੱਸ.ਐੱਚ.ਓ. ਹਰਪਾਲ ਸਿੰਘ ਨੇ ਦੱਸਿਆ ਕਿ ਮੁਖਬਰ ਦੀ ਇਤਲਾਹ 'ਤੇ ਨਾਕਾਬੰਦੀ ਦੌਰਾਨ ਇਕ ਚਿੱਟੇ ਰੰਗ ਦੀ ਸਕਾਰਪੀਓ ਗੱਡੀ ਆਈ ਜਿਸ ਦੀਆਂ ਨੰਬਰ ਪਲੇਟਾਂ ਉੱਪਰ ਮਿੱਟੀ ਮਲੀ ਹੋਈ ਸੀ, ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਡਰਾਈਵਰ ਵਲੋਂ ਗੱਡੀ ਭਜਾ ਲਈ ਗਈ। ਪੁਲਿਸ ਨੇ ਫੌਰਨ ਇਸ ਗੱਡੀ ਦਾ ਪਿੱਛਾ ਕੀਤਾ ਅਤੇ ਪਿੰਡ ਜਮਾਲਪੁਰ ਦੇ ਨਜ਼ਦੀਕ ਗੱਡੀ ਨੂੰ ਕਾਬੂ ਕਰ ਲਿਆ।
ਉਕਤ ਗੱਡੀ ਦੇ ਵਿਚ ਲਵਪ੍ਰੀਤ ਸਿੰਘ ਵਾਸੀ ਕੋਟ ਹਿਰਦੇਰਾਮ, ਬਲਵੰਤ ਸਿੰਘ ਵਾਸੀ ਵੇਰਕਾ ਅਤੇ ਸਿਮਰਪ੍ਰੀਤ ਸਿੰਘ ਵਾਸੀ ਕੋਟ ਹਿਰਦੇਰਾਮ ਕੁਲ 3 ਨੌਜਵਾਨ ਸਵਾਰ ਸਨ। ਜਿਨ੍ਹਾਂ ਦੇ ਕੋਲੋਂ 4 ਕਿੱਲੋ 300 ਗ੍ਰਾਮ ਹੈਰੋਇਨ, ਨਾਜਾਇਜ਼ ਪਿਸਟਲ (30 ਬੋਰ) 'ਤੇ 4 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਉਨ੍ਹਾਂ ਆਖਿਆ ਕਿ ਮਾਨਯੋਗ ਕੋਰਟ ਤੋਂ ਰਿਮਾਂਡ ਲੈ ਕੇ ਇਨ੍ਹਾਂ ਵਿਅਕਤੀਆਂ ਦੇ ਅਗਲੇ ਤੇ ਪਿੱਛਲੇ ਲਿੰਕ ਖੰਗਾਲੇ ਜਾਣਗੇ। ਜ਼ਿਕਰਯੋਗ ਹੈ ਕਿ ਲਵਪ੍ਰੀਤ ਸਿੰਘ ਵਾਸੀ ਕੋਟ ਹਿਰਦੇਰਾਮ ਆਮ ਆਦਮੀ ਪਾਰਟੀ ਦਾ ਸਰਗਰਮ ਆਗੂ ਹੈ, ਜਿਸ ਦੀਆਂ ਤਸਵੀਰਾਂ ਆਮ ਆਦਮੀ ਪਾਰਟੀ ਦੇ ਵੱਡੇ ਲੀਡਰਾਂ ਨਾਲ ਸੋਸ਼ਲ ਮੀਡੀਆ ਉਪਰ ਵਾਇਰਲ ਹੋ ਰਹੀਆਂ ਹਨ।
;
;
;
;
;
;
;
;