JALANDHAR WEATHER

ਅੱਜ ਪੰਜਾਬ ਵਿਚ ਮੀਂਹ ਲਈ ਆਰੈਂਜ ਅਲਰਟ ਜਾਰੀ

ਚੰਡੀਗੜ੍ਹ, 20 ਮਾਰਚ- ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਅਤੇ ਪਹਾੜਾਂ ਵਿਚ ਬਰਫ਼ਬਾਰੀ ਨੇ ਸੂਬੇ ਦੇ ਮੌਸਮ ਨੂੰ ਬਦਲ ਦਿੱਤਾ ਹੈ। ਸਵੇਰ ਅਤੇ ਸ਼ਾਮ ਠੰਢ ਵੱਧ ਗਈ ਹੈ। ਸੂਬੇ ਭਰ ਵਿਚ ਤਾਪਮਾਨ 24 ਘੰਟਿਆਂ ਵਿਚ 2.7 ਡਿਗਰੀ ਘੱਟ ਗਿਆ ਹੈ, ਜੋ ਆਮ ਨਾਲੋਂ 6.1 ਡਿਗਰੀ ਘੱਟ ਹੈ।

ਅੱਜ ਮੌਸਮ ਵਿਭਾਗ ਵਲੋਂ ਮੀਂਹ, ਬਿਜਲੀ ਡਿੱਗਣ, ਤੇਜ਼ ਹਵਾਵਾਂ ਅਤੇ ਗੜਿਆਂ ਲਈ ਆਰੈਂਜ ਅਲਰਟ ਜਾਰੀ ਕੀਤਾ ਹੈ। ਹਵਾ ਦੀ ਗਤੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਜਾਵੇਗੀ। ਪਠਾਨਕੋਟ ਵਿਚ ਸਭ ਤੋਂ ਵੱਧ ਤਾਪਮਾਨ 23 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਵਿਚ 20.8 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਦੋ ਸਾਲਾਂ ਵਿਚ ਇਹ ਪਹਿਲੀ ਵਾਰ ਹੈ ਜਦੋਂ ਮਾਰਚ ਇੰਨਾ ਠੰਢਾ ਰਿਹਾ ਹੈ। ਤਾਪਮਾਨ ਆਮ ਨਾਲੋਂ 7 ਡਿਗਰੀ ਘੱਟ ਗਿਆ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ