JALANDHAR WEATHER

ਕੇਂਦਰੀ ਰਾਜ ਮੰਤਰੀ ਜਯੰਤ ਚੌਧਰੀ ਨੂੰ ਜਾਨੋਂ ਮਾਰਨ ਦੀ ਧਮਕੀ

ਨਵੀਂ ਦਿੱਲੀ, 20 ਮਾਰਚ- ਕੇਂਦਰੀ ਰਾਜ ਮੰਤਰੀ ਜਯੰਤ ਚੌਧਰੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਉਨ੍ਹਾਂ ਦੇ ਨਿੱਜੀ ਸਹਾਇਕ ਵਿਸ਼ਵੇਂਦਰ ਸ਼ਾਹ ਨੂੰ ਫ਼ੋਨ ਅਤੇ ਵਟਸਐਪ ਰਾਹੀਂ ਦਿੱਤੀ ਗਈ ਸੀ। ਧਮਕੀ ਦੇਣ ਵਾਲੇ ਵਿਅਕਤੀ ਦੀ ਪਛਾਣ ਇਸਮਾਈਲ ਵਜੋਂ ਹੋਈ ਹੈ, ਜੋ ਕਿ ਪੱਛਮੀ ਬੰਗਾਲ ਦੇ ਮੁਰਸ਼ੀਦਾਬਾਦ ਦਾ ਰਹਿਣ ਵਾਲਾ ਹੈ। ਦੋਸ਼ ਹੈ ਕਿ ਇਸਮਾਈਲ ਕੋਲ ਮੰਤਰੀ ਦੇ ਅਧਿਕਾਰਤ ਦੌਰੇ ਦੇ ਪਲਾਨ ਦੀ ਕਾਪੀ ਸੀ। ਦਿੱਲੀ ਪੁਲਿਸ ਨੇ ਇਸ ਗੰਭੀਰ ਮਾਮਲੇ ਵਿਚ ਤੁਰੰਤ ਸ਼ਿਕਾਇਤ ਦਰਜ ਕਰ ਲਈ ਹੈ।

ਪੱਛਮੀ ਬੰਗਾਲ ਪੁਲਿਸ ਵੀ ਘਟਨਾ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਸ਼ਿਕਾਇਤ ਦਿੱਲੀ ਦੇ ਤੁਗਲਕ ਰੋਡ ਪੁਲਿਸ ਸਟੇਸ਼ਨ ਵਿਚ ਦਰਜ ਕੀਤੀ ਗਈ ਹੈ। ਨਵੀਂ ਦਿੱਲੀ ਜ਼ਿਲ੍ਹਾ ਪੁਲਿਸ ਡਿਪਟੀ ਕਮਿਸ਼ਨਰ ਸਚਿਨ ਸ਼ਰਮਾ ਨੇ ਘਟਨਾ ਦੀ ਪੁਸ਼ਟੀ ਕੀਤੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਸੁਰੱਖਿਆ ਏਜੰਸੀਆਂ ਮੰਤਰੀ ਦੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰ ਰਹੀਆਂ ਹਨ। ਧਮਕੀ ਦੇ ਪਿੱਛੇ ਦੇ ਉਦੇਸ਼ ਦਾ ਪਤਾ ਲਗਾਉਣ ਲਈ ਯਤਨ ਜਾਰੀ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ