'ਆਪ' ਵਿਧਾਇਕਾ ਅਨਮੋਲ ਮਾਨ ਦੇ ਪਤੀ ਦੀ ਸਜ਼ਾ 'ਤੇ ਰੋਕ
ਮੋਹਾਲੀ, 20 ਮਾਰਚ- ਮੋਹਾਲੀ ਜ਼ਿਲ੍ਹਾ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਅਨਮੋਲ ਗਗਨ ਮਾਨ ਦੇ ਪਤੀ ਸ਼ਾਹਬਾਜ਼ ਸਿੰਘ ਸੋਹੀ ਦੀ ਸਜ਼ਾ 'ਤੇ ਰੋਕ ਲਗਾ ਦਿੱਤੀ ਹੈ। ਇਹ ਹੁਕਮ ਬੀਤੀ ਦੇਰ ਸ਼ਾਮ ਜਾਰੀ ਕੀਤਾ ਗਿਆ। ਇਸ ਤੋਂ ਪਹਿਲਾਂ 16 ਮਾਰਚ ਨੂੰ ਡੇਰਾਬੱਸੀ ਅਦਾਲਤ ਨੇ ਚੈੱਕ ਬਾਊਂਸ ਹੋਣ ਦੇ ਮਾਮਲੇ ਵਿਚ ਸੋਹੀ ਅਤੇ ਉਸ ਦੇ ਦੋ ਸਾਥੀਆਂ ਨੂੰ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ।
ਸ਼ਾਹਬਾਜ਼ ਸਿੰਘ ਸੋਹੀ ਦੇ ਵਕੀਲ ਵਿਕਰਮਜੀਤ ਪਾਸੀ ਨੇ ਦੱਸਿਆ ਕਿ ਸੈਸ਼ਨ ਅਦਾਲਤ ਨੇ ਹੇਠਲੀ ਅਦਾਲਤ ਦੇ ਫੈਸਲੇ 'ਤੇ ਰੋਕ ਲਗਾ ਦਿੱਤੀ ਹੈ ਅਤੇ ਉਸ ਦੀ ਅਪੀਲ ਸਵੀਕਾਰ ਕਰ ਲਈ ਹੈ। ਹਾਲਾਂਕਿ ਇਸ ਸੰਬੰਧੀ ਇਕ ਵਿਸਥਾਰਤ ਆਦੇਸ਼ ਦੀ ਅਜੇ ਉਡੀਕ ਕੀਤੀ ਜਾ ਰਹੀ ਹ॥ ਸ਼ਾਹਬਾਜ਼ ਸੋਹੀ ਪੇਸ਼ੇ ਤੋਂ ਇਕ ਵਕੀਲ ਹੈ।
ਦੱਸ ਦੇਈਏ ਕਿ 30 ਨਵੰਬਰ, 2018 ਨੂੰ ਜ਼ੀਰਕਪੁਰ ਦੇ ਸਾਬਕਾ ਸਰਪੰਚ ਅਤੇ ਕੌਂਸਲਰ ਜਸਪਾਲ ਸਿੰਘ ਦੇ ਛੋਟੇ ਭਰਾ ਕਮਲਜੀਤ ਸਿੰਘ ਨੇ ਇਕ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿਚ ਉਸ ਨੇ ਖਰੜ ਦੇ ਵਿਧਾਇਕਾ ਅਨਮੋਲ ਗਗਨ ਮਾਨ ਦੇ ਪਤੀ ਸ਼ਾਹਬਾਜ਼ ਸਿੰਘ ਸੋਹੀ, ਜਤਿੰਦਰ ਸਿੰਘ ਅਤੇ ਨਸ਼ਤਰ ਸਿੰਘ ਨੂੰ ਦੋਸ਼ੀ ਵਜੋਂ ਨਾਮਜ਼ਦ ਕੀਤਾ ਗਿਆ ਸੀ।
;
;
;
;
;
;