ਕਿਸਾਨ ਸਨਮਾਨ ਨਿਧੀ ਯੋਜਨਾ ਦੇ ਲਾਭਪਾਤਰੀਆਂ ਨੂੰ ਹੁਣ ਐਗਰੀਸਟੈਕ ਪੋਰਟਲ 'ਤੇ ਹੋਣਾ ਪਵੇਗਾ ਰਜਿਸਟਰਡ
ਸੰਗਰੂਰ, 20 ਮਾਰਚ ( ਧੀਰਜ ਪਿਸੌਰੀਆ)- ਕੇਂਦਰ ਸਰਕਾਰ ਦੀ ਪਹਿਛਾਣ ਸਨਮਾਨ ਨਿਧੀ ਯੋਜਨਾ ਦਾ ਲਾਭ ਰਹੇ ਲਾਭ ਲੈ ਰਹੇ ਕਿਸਾਨਾਂ ਨੂੰ ਹੁਣ ਐਗਰੀਸਟੈਕ ਪੋਰਟਲ ਤੇ ਰਜਿਸਟਰਡ ਹੋਣਾ ਪਵੇਗਾ। ਰਜਿਸਟਰਡ ਹੋਣ ਵਾਲੇ ਲਾਭਪਾਤਰੀ ਕਿਸਾਨਾਂ ਨੂੰ ਵਿਲੱਖਣ ਪਹਿਛਾਣ ਨੰਬਰ ਮਿਲੇਗਾ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ ਧਰਮਿੰਦਰਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਪੀ.ਐਮ.ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈ ਰਹੇ ਲਾਭਪਾਤਰੀ ਕਿਸਾਨਾਂ ਲਈ ਆਪਣੀਆਂ ਕਿਸ਼ਤਾਂ ਨੂੰ ਜਾਰੀ ਰੱਖਣ ਲਈ ਐਗਰੀਸਟੈਕ ਫਾਰਮਰ ਰਜਿਸਟਰੀ ਸਕੀਮ ਤਹਿਤ ਫਾਰਮਰ ਰਜਿਸਟਰੀ ਕਰਵਾਉਣਾ ਜ਼ਰੂਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈ ਰਹੇ ਹਨ, ਉਨ੍ਹਾਂ ਵਾਸਤੇ ਰਜਿਸਟੇਸ਼ਨ ਆਈ. ਡੀ. ਬਣਾਉਣ ਲਈ ਐਗਰੀਸਟੈਕ ਪੋਰਟਲ ਉਤੇ ਰਜਿਸਟਰ ਹੋਣਾ ਲਾਜ਼ਮੀ ਹੋਵੇਗਾ। ਫਾਰਮਰ ਰਜਿਸਟਰੀ ਦਾ ਮੁੱਖ ਮੰਤਵ ਕਿਸਾਨਾਂ ਦਾ ਇਕ ਕੇਂਦਰੀ ਡਾਟਾਬੇਸ ਤਿਆਰ ਕਰਨਾ ਹੈ ਤਾਂ ਜੋ ਸਰਕਾਰ ਦੀਆਂ ਕਿਸਾਨ ਪੱਖੀ ਸਕੀਮਾਂ ਦਾ ਲਾਭ ਅਸਲੀ ਕਿਸਾਨਾਂ ਤੱਕ ਸਿੱਧੇ ਅਤੇ ਪਾਰਦਰਸ਼ੀ ਤਰੀਕੇ ਨਾਲ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਪੀ.ਐੱਮ.ਕਿਸਾਨ ਸਨਮਾਨ ਨਿਧੀ ਸਕੀਮ ਦਾ ਲਾਭ ਕੇਵਲ ਉਨ੍ਹਾਂ ਲਾਭਪਾਤਰੀ ਕਿਸਾਨਾਂ ਨੂੰ ਹੀ ਮਿਲੇਗਾ ਜਿਨਾਂ ਨੇ ਆਪਣੀ ਰਜਿਸਟ੍ਰੇਸ਼ਨ ਮੁਕੰਮਲ ਕਰਕੇ ਫਾਰਮਰ ਆਈ.ਡੀ.ਪ੍ਰਾਪਤ ਕੀਤੀ ਹੋਵੇਗੀ।ਮੁੱਖ ਖੇਤੀਬਾੜ੍ਹੀ ਅਫਸਰ ਨੇ ਦੱਸਿਆ ਕਿ ਹਰੇਕ ਰਜਿਸਟਰਡ ਲਾਭਪਾਤਰੀ ਨੂੰ ਇੱਕ ਵਿਲੱਖਣ ਪਛਾਣ ਨੰਬਰ ਮਿਲੇਗਾ, ਜੋ ਕਿ ਉਨ੍ਹਾਂ ਦੇ ਮੌਜੂਦਾ ਪੀ.ਐੱਮ.ਕਿਸਾਨ ਖਾਤੇ ਨਾਲ ਲਿੰਕ ਕੀਤਾ ਜਾਵੇਗਾ ਤਾਂ ਜੋ ਵੈਰੀਫਿਕੇਸ਼ਨ ਅਤੇ ਜ਼ਮੀਨ ਦੇ ਰਿਕਾਰਡ ਦੀ ਪ੍ਰਮਾਣਿਤਾ ਨੂੰ ਸੁਖਾਲਾ ਬਣਾਇਆ ਜਾ ਸਕੇ।
;
;
;
;
;
;
;