JALANDHAR WEATHER

ਖ਼ੁਦਕੁਸ਼ੀ ਕਰਨ ਵਾਲੇ ਮੈਨੇਜਰ ਦੀ ਹੋਈ ਮੌਤ

ਅੰਮ੍ਰਿਤਸਰ, 21 ਮਾਰਚ (ਰੇਸ਼ਮ ਸਿੰਘ)- ਪੰਜਾਬ ਵੇਅਰ ਹਾਊਸ ਦੇ ਜ਼ਿਲ੍ਹਾ ਮੈਨੇਜਰ, ਜੋ ਅੰਮ੍ਰਿਤਸਰ ਤੇ ਤਰਨਤਰਨ ਜ਼ਿਲ੍ਹੇ ਨਾਲ ਸੰਬੰਧਿਤ ਹਨ, ਵਲੋਂ ਅੱਜ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦਾ ਇਲਾਜ ਇਥੇ ਨਿੱਜੀ ਹਸਪਤਾਲ ’ਚ ਕੀਤਾ ਜਾ ਰਿਹਾ ਸੀ, ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।

ਦੱਸ ਦੇਈਏ ਕਿ ਉਸ ਵਲੋਂ ਇਕ ਵੀਡੀਓ ਮੈਸੇਜ ਵਿਚ ਕੈਬਿਨਟ ਮੰਤਰੀ ਲਾਲਜੀਤ ਭੁੱਲਰ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰਨ ਸੰਬੰਧੀ ਕਿਹਾ ਗਿਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਗਗਨਦੀਪ ਸਿੰਘ ਰੰਧਾਵਾ ਦਾ ਹਾਲਚਾਲ ਪੁੱਛਣ ਲਈ ਲੋਕ ਸਭਾ ਮੈਂਬਰ ਤੇ ਕਾਂਗਰਸੀ ਆਗੂ ਗੁਰਜੀਤ ਸਿੰਘ ਔਜਲਾ ਹਸਪਤਾਲ ਪੁੱਜੇ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ