JALANDHAR WEATHER

ਮੇਰੇ ਉਤੇ ਲੱਗੇ ਸਾਰੇ ਦੋਸ਼ ਬੇਬੁਨਿਆਦ ਤੇ ਝੂਠੇ- ਲਾਲਜੀਤ ਸਿੰਘ ਭੁੱਲਰ

 ਚੰਡੀਗੜ੍ਹ, 21 ਮਾਰਚ- ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਉਤੇ ਲੱਗੇ ਦੋਸ਼ਾਂ ਨੂੰ ਬੇਬੁਨਿਆਦ ਤੇ ਝੂਠਾ ਦੱਸਿਆ ਹੈ। ਅਸਤੀਫਾ ਦੇਣ ਤੋਂ ਪਹਿਲਾਂ ਸੋਸ਼ਲ ਮੀਡੀਆ ਉਤੇ ਕੀਤੇ ਇਕ ਟਵੀਟ ਰਾਹੀਂ ਲਾਲਜੀਤ ਭੁੱਲਰ ਨੇ ਕਿਹਾ ਹੈ ਕਿ ਉਸ ਉਤੇ ਲੱਗੇ ਸਾਰੇ ਦੋਸ਼ ਝੂਠੇ ਤੇ ਬੇਬੁਨਿਆਦ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਹਮੇਸ਼ਾ ਸੱਚ ਨਾਲ ਖੜ੍ਹਦੀ ਹੈ ਤੇ ਸੱਚ ਦਾ ਹੀ ਸਾਥ ਦਿੰਦੀ ਹੈ। ਉਨ੍ਹਾਂ ਕਿਹਾ  ਕਿ ਮੇਰੇ ਉਤੇ ਲੱਗੇ ਸਾਰੇ ਦੋਸ਼ਾਂ ਦੀ ਸਹੀ ਤਰੀਕੇ ਨਾਲ ਜਾਂਚ ਹੋਣੀ ਚਾਹੀਦੀ ਹੈ। ਭੁੱਲਰ ਨੇ ਕਿਹਾ ਕਿ ਮੈਂ ਇਹ ਅਸਤੀਫਾ ਤਾਂ ਦੇਣ ਜਾ ਰਿਹਾ ਹਾਂ ਕਿ ਮੇਰੇ ਉਤੇ ਲੱਗੇ ਦੋਸ਼ਾਂ ਦੀ ਜਾਂਚ ਕਰਨ ਵੇਲੇ ਮੇਰਾ ਮੰਤਰੀ ਅਹੁਦਾ ਵਿਚ ਰੁਕਾਵਟ ਨਾ ਬਣੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ