JALANDHAR WEATHER

ਅੰਮ੍ਰਿਤਸਰ ਖੁਦਕੁਸ਼ੀ ਮਾਮਲੇ ਸੰਬੰਧੀ ਪ੍ਰਤਾਪ ਸਿੰਘ ਬਾਜਵਾ ਨੇ ਕੀਤਾ ਟਵੀਟ

ਚੰਡੀਗੜ੍ਹ, 21 ਮਾਰਚ- ਅੰਮ੍ਰਿਤਸਰ ਵਿਚ ਵੇਅਰ ਹਾਊਸ ਕਾਰਪੋਰੇਸ਼ਨ ਦੇ ਮੈਨੇਜਰ ਦੀ ਖੁਦਕੁਸ਼ੀ ਮਾਮਲੇ ਸੰਬੰਧੀ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਟਵੀਟ ਸਾਹਮਣੇ ਆਇਆ ਹੈ। ਉਨ੍ਹਾਂ ਨੇ ਟਵੀਟ ਵਿਚ ਲਿਖਿਆ ਹੈ ਕਿ ਗਗਨਦੀਪ ਸਿੰਘ ਰੰਧਾਵਾ, ਡੀ.ਐਮ. ਵੇਅਰਹਾਊਸ ਕਾਰਪੋਰੇਸ਼ਨ ਅੰਮ੍ਰਿਤਸਰ, ਦੀ ਮੌਤ ਖੁਦਕੁਸ਼ੀ ਨਾਲ ਹੋਈ ਹੈ। ਬਾਜਵਾ ਨੇ ਲਿਖਿਆ ਕਿ ਆਪਣੀ ਮੌਤ ਤੋਂ ਪਹਿਲਾਂ ਉਸਨੇ ਮੰਤਰੀ ਦਾ ਨਾਮ ਲਿਆ, 10 ਲੱਖ ਰੁਪਏ ਦੀ ਰਿਸ਼ਵਤ, ਟੈਂਡਰ ਹੇਰਾਫੇਰੀ, ਹਮਲਾ ਅਤੇ ਜ਼ਬਰਦਸਤੀ ਸਵੀਕਾਰ ਕਰਨ ਲਈ ਦਬਾਅ ਪਾਉਣ ਦਾ ਦੋਸ਼ ਵੀ ਲਗਾਇਆ। ਮੈਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਖੁਦ ਨੋਟਿਸ ਲੈਣ ਅਤੇ ਇਨਸਾਫ਼ ਯਕੀਨੀ ਬਣਾਉਣ ਦੀ ਅਪੀਲ ਕਰਦਾ ਹਾਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ